Connect with us

ਕਰੋਨਾਵਾਇਰਸ

ਰੇਲਵੇ ਸਟੇਸ਼ਨਾਂ ‘ਤੇ ਮੁੜ ਤੋਂ ਸ਼ੁਰੂ ਕੀਤੀਆਂ ਆਟੋਮੈਟਿਕ ਵੈਡਿੰਗ ਟਿਕਟ ਮਸ਼ੀਨਾਂ

Published

on

Automatic wedding ticket machines re-launched at railway stations

ਲੁਧਿਆਣਾ : ਕੋਰੋਨਾ ਵਾਇਰਸ ਕਾਰਨ ਰੇਲਵੇ ਸਟੇਸ਼ਨਾਂ ‘ਤੇ ਲਗਾਈਆਂ ਗਈਆਂ ਆਟੋਮੈਟਿਕ ਵੈਡਿੰਗ ਟਿਕਟ ਮਸ਼ੀਨਾਂ ਨੂੰ ਕੱੁਝ ਸਮਾਂ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ, ਪਰ ਅੱਜ ਇਨ੍ਹਾਂ ਮਸ਼ੀਨਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਕਾਰਨ ਰੇਲਵੇ ਪ੍ਰਸ਼ਾਸਨ ਵਲੋਂ ਇਨ੍ਹਾਂ ਮਸ਼ੀਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ।

ਰੇਲ ਗੱਡੀਆਂ ‘ਚ ਜਨਰਲ ਡੱਬਿਆਂ ‘ਚ ਸਫ਼ਰ ਕਰਨ ‘ਤੇ ਵੀ ਪਾਬੰਦੀਆਂ ਲਗਾਈਆਂ ਗਈਆਂ ਸਨ, ਪਰ ਕੋਰੋਨਾ ਵਾਇਰਸ ਦੇ ਘਟ ਰਹੇ ਪ੍ਰਕੋਪ ਨੂੰ ਵੇਖਦਿਆਂ ਹੋਇਆਂ ਰੇਲਵੇ ਪ੍ਰਸ਼ਾਸਨ ਵਲੋਂ ਮੁੜ ਤੋਂ ਜਨਰਲ ਡੱਬਿਆਂ ਵਿਚ ਸਫ਼ਰ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਇਨ੍ਹਾਂ ਮਸ਼ੀਨਾਂ ਨੂੰ ਵੀ ਸ਼ੁਰੂ ਕੀਤਾ ਗਿਆ ਹੈ। ਇਨ੍ਹਾਂ ਮਸ਼ੀਨਾਂ ਤੇ ਜਨਰਲ ਡੱਬਿਆ ਦੀਆਂ ਟਿਕਟਾਂ ਮੁਹੱਈਆ ਕਰਵਾਈਆਂ ਗਈਆਂ ਹਨ।

Facebook Comments

Trending