Connect with us

ਅਪਰਾਧ

ਸੱਸ-ਸਹੁਰੇ ਦੀ ਕੁੱਟਮਾਰ ਕਰਨ ਵਾਲੀ ਨੂੰਹ ਤੇ ਉਸ ਦੇ 4 ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ

Published

on

Case registered against daughter-in-law and her 4 relatives for assaulting mother-in-law

ਲੁਧਿਆਣਾ : ਸੱਸ ਸਹੁਰੇ ਦੀ ਕੁੱਟਮਾਰ ਕਰਨ ਵਾਲੀ ਨੂੰਹ ਤੇ ਉਸ ਦੇ ਚਾਰ ਰਿਸ਼ਤੇਦਾਰਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਇਕਬਾਲ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਮਾਮਲੇ ਵਿਚ ਪੁਲਿਸ ਵਲੋਂ ਨੂੰਹ ਪ੍ਰਭਜੋਤ ਕੌਰ, ਉਸਦੇ ਭਰਾ ਗੁਰਿੰਦਰ ਸਿੰਘ, ਰਿਸ਼ਤੇਦਾਰ ਜਗਮੋਹਣ ਸਿੰਘ ਤੇ ਜਗਮੋਹਨ ਸਿੰਘ ਦੀ ਪਤਨੀ ਚਰਨਜੀਤ ਕੌਰ ਵਾਸੀ ਟਿੱਬਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਪਤਨੀ ਕੁਲਦੀਪ ਕੌਰ ਨਾਲ ਘਰ ‘ਚ ਬੈਠਾ ਸੀ ਕਿ ਉਕਤ ਕਥਿਤ ਦੋਸ਼ੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਉਸ ਨੇ ਦੱਸਿਆ ਕਿ ਉਸਦੇ ਲੜਕੇ ਅਮਰਦੀਪ  ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ . ਉਸ ਤੋਂ ਬਾਅਦ ਪ੍ਰਭਜੋਤ ਕੌਰ ਉਨ੍ਹਾਂ ਦੀ ਜਾਇਦਾਦ ਨੂੰ ਹੜੱਪਣਾ ਚਾਹੁੰਦੀ ਹੈ।

Facebook Comments

Trending