ਲੁਧਿਆਣਾ : ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਅੱਜ ਸਬਜ਼ੀ ਮੰਡੀ ਦੇ ਆੜ੍ਹਤੀਆਂ ਵਲੋਂ ਮੀਟਿੰਗ ਕੀਤੀ ਗਈ ਤੇ ਨਵੇਂ ਬਣੇ ਸ਼ੈਡਾਂ ਨੂੰ ਆੜ੍ਹਤੀਆਂ ਲਈ ਅਲਾਟ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ‘ਚ ਮੰਡੀ ਬੋਰਡ ਦੇ ਅਧਿਕਾਰੀ ਕੁਲਦੀਪ ਸਿੰਘ ਚੇਅਰਮੈਨ ਦਰਸ਼ਨ ਨਾਲ ਬਵੇਜਾ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਆੜ੍ਹਤੀਆਂ ਨੂੰ ਆਲੂ ਵੇਚਣ ਲਈ ਹਾਲੇ ਵੀ ਸਬਜ਼ੀ ਮੰਡੀ ਤੋਂ ਦੂਰ ਦਾਣਾ ਮੰਡੀ ਦੇ ਸ਼ੈਡਾਂ ‘ਚ ਜਾਣਾ ਪੈਂਦਾ ਹੈ, ਜਿਸ ਕਾਰਨ ਆੜ੍ਹਤੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਨਵੇਂ ਬਣੇ ਸ਼ੈਡ ਪਿਛਲੇ ਤਿੰਨ ਮਹੀਨਿਆਂ ਤੋਂ ਤਿਆਰ ਹਨ, ਪਰ ਅਧਿਕਾਰੀਆਂ ਵਲੋਂ ਉਨ੍ਹਾਂ ਉਹ ਅਲਾਟਮੈਂਟ ਨਹੀਂ ਕੀਤੀ ਗਈ।
ਉਨ੍ਹਾਂ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਇਹ ਸ਼ੈਡ ਜਲਦ ਸਬਜ਼ੀ ਮੰਡੀ ਵਿਚ ਤਬਦੀਲ ਕੀਤੇ ਜਾਣ ਤਾਂ ਜੋ ਆਉਣ ਵਾਲੇ ਸਮੇਂ ਵਿਚ ਆੜ੍ਹਤੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਹਰਮਿੰਦਰਪਾਲ ਸਿੰਘ, ਵਿਪਨ ਗੋਇਲ, ਸੋਨੀ ਅਰੋੜਾ, ਗੁਰਚਰਨ ਸਿੰਘ, ਸੁਰਜਨ ਸਿੰਘ, ਕੁਲਦੀਪ ਸਿੰਘ, ਮਨਜਿੰਦਰ ਸਿੰਘ, ਜੁਗਲ ਕਿਸ਼ੋਰ ਆਦਿ ਹਾਜ਼ਰ ਸਨ।