Connect with us

ਪੰਜਾਬ ਨਿਊਜ਼

ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਦੇ 3 ਉਮੀਦਵਾਰਾਂ ਦਾ ਐਲਾਨ

Published

on

AAP announces 3 Rajya Sabha candidates from Punjab

ਲੁਧਿਆਣਾ : ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ਲਈ 31 ਮਾਰਚ ਨੂੰ ਚੋਣਾਂ ਹੋਣ ਜਾ ਰਹੀਆਂ ਹਨ। 21 ਮਾਰਚ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਇਹ ਸਾਰੀਆਂ ਪੰਜ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲ ਸਕਦੀਆਂ ਹਨ, ਜਿਸ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

ਆਮ ਆਦਮੀ ਪਾਰਟੀ ਨੇ ਪੰਜ ਵਿਚੋਂ ਤਿੰਨ ਨਾਵਾਂ ‘ਤੇ ਮੋਹਰ ਲਗਾ ਦਿੱਤਾ ਹੈ। ਡਾ. ਸੰਦੀਪ ਪਾਠਕ, ਕ੍ਰਿਕਟਰ ਹਰਭਜਨ ਸਿੰਘ ਤੇ ਰਾਘਵ ਚੱਢਾ ਦੇ ਨਾਂ ਸ਼ਾਮਲ ਹਨ। ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਡਾ. ਸੰਦੀਪ ਪਾਠਕ ਦਾ ਅਹਿਮ ਯੋਗਦਾਨ ਰਿਹਾ ਹੈ,। ਸੰਦੀਪ ਪਾਠਕ ਨੇ ਵਿਧਾਨ ਸਭਾ ਚੋਣਾਂ ਤੋਂ ਤਿੰਨ ਸਾਲ ਪਹਿਲਾਂ ਪੰਜਾਬ ‘ਚ ਡੇਰੇ ਲਾਏ ਸਨ। ਮੰਨਿਆ ਜਾ ਰਿਹਾ ਹੈ ਕਿ ਡਾ: ਸੰਦੀਪ ਪਾਠਕ ਨੇ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਦੀ ਰਣਨੀਤੀ ਬਣਾਈ ਹੈ।

ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਦੌਰਾਨ ਹਰਭਜਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਵੀ ਚਰਚਾਵਾਂ ਚੱਲ ਰਹੀਆਂ ਸਨ। ਇਹ ਚਰਚਾ ਉਸ ਸਮੇਂ ਹੋਈ ਜਦੋਂ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨਾਲ ਇੱਕ ਫੋਟੋ ਟਵੀਟ ਕੀਤੀ।

Facebook Comments

Trending