Connect with us

ਅਪਰਾਧ

ਮਾਂ ਦੇ ਮਰਨ ਤੋਂ ਬਾਅਦ ਖਾਤੇ ਵਿਚੋਂ ਨਕਦੀ ਕਢਵਾਉਣ ਵਾਲੀ ਲੜਕੀ ਖ਼ਿਲਾਫ਼ ਕੇਸ ਦਰਜ

Published

on

Case registered against girl for withdrawing cash from account after mother's death

ਲੁਧਿਆਣਾ : ਮਾਂ ਦੇ ਮਰਨ ਉਪਰੰਤ ਉਸ ਦੇ ਖਾਤੇ ਵਿਚੋਂ ਲੱਖਾਂ ਰੁਪਏ ਦੀ ਨਕਦੀ ਕਢਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਮਿ੍ਤਕਾ ਦੀ ਲੜਕੀ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਔਰਤ ਕੈਲਾਸ਼ ਰਾਣੀ ਦੇ ਲੜਕੇ ਰਜੇਸ਼ ਕੁਮਾਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਪੁਲਿਸ ਨੇ ਇੰਦੂ ਸ਼ਰਮਾ ਵਾਸੀ ਜੋਸ਼ੀ ਨਗਰ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਭੈਣ ਇੰਦੂ ਸ਼ਰਮਾ ਉਸ ਦੀ ਮਾਤਾ ਕੈਲਾਸ਼ ਰਾਣੀ ਪਾਸ ਹੀ ਰਹਿੰਦੀ ਸੀ। ਉਸ ਨੇ ਦੱਸਿਆ ਕਿ ਉਸ ਦੀ ਮਾਤਾ ਦੀ ਮੌਤ ਤੋਂ ਬਾਅਦ ਉਕਤ ਕਥਿਤ ਦੋਸ਼ੀ ਨੇ ਉਸ ਦੇ ਬੈਂਕ ਖਾਤੇ ਵਿਚੋਂ 1 ਲੱਖ 20 ਹਜ਼ਾਰ ਰੁਪਏ ਦੀ ਨਕਦੀ ਕਢਵਾ ਲਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ।

Facebook Comments

Trending