Connect with us

ਖੇਤੀਬਾੜੀ

ਕੇਵੀਕੇ ਪਟਿਆਲਾ ਵੱਲੋਂ ਕਿਸਾਨਾਂ ਲਈ ਗਿਆਨਵਰਧਕ ਫੇਰੀ

Published

on

Informative visit for farmers by KVK Patiala

ਲੁਧਿਆਣਾ : ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਅਗਾਂਹਵਧੂ ਕਿਸਾਨਾਂ ਲਈ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਗਿਆਨਵਰਧਕ ਫੇਰੀ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਫੇਰੀ ਵਿੱਚ 40 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਤੇ ਡਾ. ਰੁਪਿੰਦਰ ਕੌਰ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਅਤੇ ਮੈਡਮ ਇਕਬਾਲਪ੍ਰੀਤ ਕੌਰ ਸਿੱਧੂ ਨੇ ਪੰਜਾਬ ਐਗਰੀ-ਬਿਜ਼ਨਸ ਇੰਕੂਬੇਟਰ (ਪਾਬੀ ਪ੍ਰੋਜੈਕਟ) ਬਾਰੇ ਕਿਸਾਨ ਵੀਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਅੰਤ ਵਿੱਚ ਡਾ. ਗੁਰਨਾਜ਼ ਸਿੰਘ ਗਿੱਲ ਨੇ ਸਾਰੇ ਕਿਸਾਨ ਵੀਰਾਂ ਅਤੇ ਮਾਹਿਰਾਂ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਕਿਸਾਨ ਵੀਰਾਂ ਨੂੰ ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ ਵਿਭਾਗ ਦਾ ਵੀ ਦੌਰਾ ਕਰਵਾਇਆ ਗਿਆ ਤਾਂ ਕਿ ਇਸ ਵਿਭਾਗ ਦੀਆਂ ਆਧੁਨਿਕ ਤਕਨੀਕਾਂ ਦਾ ਕਿਸਾਨ ਵੀਰ ਲਾਹਾ ਲੈ ਸਕਣ।

Facebook Comments

Trending