ਲੁਧਿਆਣਾ : ਪੁਲਿਸ ਨੇ ਚੋਰੀਸ਼ੁਦਾ ਸਾਮਾਨ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ‘ਚ ਅਰਜੁਨ ਪ੍ਰਕਾਸ਼ ਤੇ ਧਰਮਵੀਰ ਵਾਸੀ ਸ਼ਿਮਲਾਪੁਰੀ ਵਜੋਂ ਕੀਤੀ ਗਈ ਹੈ।
ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਚਾਰ ਐਲ.ਈ.ਡੀ., ਚਾਰ ਗੀਜ਼ਰ ਬਰਾਮਦ ਕੀਤੇ ਹਨ, ਜੋ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਜੁਗਿਆਣਾ ਨੇੜੇ ਸਥਿਤ ਸਿੱਧੂ ਏਅਰਕੰਡੀਸ਼ਨਰ ਦੀ ਦੁਕਾਨ ਤੋਂ ਚੋਰੀ ਕੀਤੇ। ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।