Connect with us

ਪੰਜਾਬ ਨਿਊਜ਼

ਬੇਅਦਬੀ ਮਾਮਲੇ ’ਚ ਰਾਮ ਰਹੀਮ ਵੀ ਨਾਮਜ਼ਦ, 4 ਮਈ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ

Published

on

Dera Sacha Sauda chief Ram Rahim also nominated in contempt case, ordered to appear in court on May 4

ਫ਼ਰੀਦਕੋਟ : ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਡੇਰਾ ਸੱਚਾ ਸੌਦਾ ਸਿਰਸਾ (ਹਰਿਆਣਾ) ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੇਸ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

ਇਸ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਚਲਾਨ ਪੇਸ਼ ਕਰ ਚੱੁਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ, ਜੋ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਨਜ਼ਰਬੰਦ ਹੈ, ਵੀ ਸਾਜ਼ਿਸ਼ ’ਚ ਸ਼ਾਮਿਲ ਸੀ।

ਜੁਡੀਸ਼ੀਅਲ ਮੈਜਿਸਟ੍ਰੇਟ ਨੇ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਡੇਰਾ ਮੁਖੀ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਜਾਂਚ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਡੇਰਾ ਸੱਚਾ ਸੌਦਾ ਮੁਖੀ ਫ਼ਰੀਦਕੋਟ ਅਦਾਲਤ ’ਚ ਪੇਸ਼ ਨਹੀਂ ਹੋਇਆ ਹੈ। ਜਾਂਚ ਟੀਮ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਵਿਚ ਜਾ ਕੇ ਉੱਚ ਪੱਧਰੀ ਜਾਂਚ-ਪੜਤਾਲ ਕਰ ਚੱੁਕੀ ਹੈ

Facebook Comments

Trending