Connect with us

ਪੰਜਾਬੀ

ਜਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕਰਵਾਈ ਜਾ ਰਹੀ ਮੁਫਤ ਕੋਚਿੰਗ

Published

on

Free coaching of competitive examinations being conducted by District Employment Bureau

ਲੁਧਿਆਣਾ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਬੀ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਕਾਬਲੇ ਦੀ ਪ੍ਰੀਖਿਆਵਾਂ ਅਧੀਨ ਡੀ.ਬੀ.ਈ.ਈ. ਲੁਧਿਆਣਾ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ ।

ਉਨ੍ਹਾਂ ਦੱਸਿਆ ਕਿ ਇਸ ਮੁਫਤ ਕੋਚਿੰਗ ਤਹਿਤ ਐਸ.ਐਸ.ਸੀ., ਬੈਂਕ ਪੀ.ਓ/ਕਲੈਰੀਕਲ, ਆਰ.ਆਰ.ਬੀ, ਸੀ.ਈ.ਟੀ, ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ. ਅਤੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਨਿਯੁਕਤੀਆਂ ਬਾਰੇ ਕੋਚਿੰਗ ਦਿੱਤੀ ਜਾਵੇਗੀ। ਉਹਨਾਂ ਦਸਿੱਆ ਕਿ ਇਸ ਵਿੱਚ 12ਵੀਂ ਅਤੇ ਗ੍ਰੈਜੂਏਸ਼ਨ ਦੋਵੇ ਯੋਗਤਾ ਵਾਲੇ ਭਾਗ ਲੈ ਸਕਦੇ ਹਨ। ਉਹਨਾਂ ਇਹ ਵੀ ਦੱਸਿਆ ਕਿ ਇਹ ਕੋਚਿੰਗ ਆਨਲਾਈਨ ਪ੍ਰਣਾਲੀ ਨਾਲ ਹੋਵੇਗੀ।

ਚਾਹਵਾਨ ਉਮੀਦਵਾਰ https://www.eduzphere.com/freegovtexams ਲਿੰਕ ‘ਤੇ ਰਜਿਸਟ੍ਰੇਸ਼ਨ ਕਰਨ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੁਆਰਾ ਮੁਫਤ ਕੌਚਿੰਗ ਦਾ ਲਾਭ ਮਿਲ ਸਕੇ। ਵਧੇਰੇ ਜਾਣਕਾਰੀ ਲਈ ਵੈਬਸਾਇਟ www.pgrkam.com ‘ਤੇ ਅਤੇ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Facebook Comments

Trending