ਲੁਧਿਆਣਾ : ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਪਿਛਲੇ ਪੰਜ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਚੌਥੀ ਵਾਰ ਵਾਧਾ ਹੋਇਆ ਹੈ।
ਤੇਲ ਕੰਪਨੀਆਂ ਨੇ 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਕਾਰਨ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3.20 ਪੈਸੇ ਦਾ ਵਾਧਾ ਹੋ ਚੁੱਕਾ ਹੈ। ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ।
ਕੌਮਾਂਤਰੀ ਪੱਧਰ ‘ਤੇ ਕੱਚਾ ਤੇਲ 13 ਸਾਲ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।