Connect with us

ਪੰਜਾਬ ਨਿਊਜ਼

ਬਕਾਇਆ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਨਗਰ ਨਿਗਮ ਦੇ ਦਫ਼ਤਰ

Published

on

Municipal offices will remain open even during holidays for collection of outstanding property tax

ਲੁਧਿਆਣਾ : ਨਗਰ ਨਿਗਮ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਛੁੱਟੀਆਂ ਦੌਰਾਨ ਵੀ ਦਫ਼ਤਰ ਖੁੱਲ੍ਹੇ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਕਮਿਸ਼ਨਰ ਵੱਲੋਂ ਜਾਰੀ ਆਰਡਰ ਮੁਤਾਬਕ ਚਾਰੇ ਜ਼ੋਨਾਂ ਦੇ ਦਫ਼ਤਰ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲ੍ਹੇ ਰੱਖਣ ਲਈ ਕਿਹਾ ਗਿਆ ਹੈ। ਇਸ ਦੌਰਾਨ ਸੁਵਿਧਾ ਸੈਂਟਰ ’ਤੇ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾ ਸਕਦਾ ਹੈ।

ਇਕ ਪਾਸੇ ਜਿੱਥੇ 1 ਲੱਖ ਤੋਂ ਵੱਧ ਲੋਕਾਂ ਨੇ 2013 ਤੋਂ ਲੈ ਕੇ ਹੁਣ ਤੱਕ ਇਕ ਵਾਰ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ। 1.26 ਲੱਖ ਲੋਕ ਰੈਗੂਲਰ ਪ੍ਰਾਪਰਟੀ ਟੈਕਸ ਦੀ ਰਿਟਰਨ ਨਹੀਂ ਜਮ੍ਹਾਂ ਕਰਵਾ ਰਹੇ, ਜਿਸ ਦਾ ਨਤੀਜਾ ਬਜਟ ਟਾਰਗੈੱਟ ਪੂਰੇ ਨਾ ਹੋਣ ਦੇ ਰੂਪ ’ਚ ਸਾਹਮਣੇ ਆਇਆ ਹੈ, ਜਿਸ ਦੀ ਪੁਸ਼ਟੀ ਕਰਦੇ ਹੋਏ ਸੁਪਰੀਡੈਂਟ ਵਿਵੇਕ ਵਰਮਾ ਨੇ ਦੱਸਿਆ ਕਿ ਟੀਮ ਬਣਾ ਕੇ ਫੀਲਡ ਵਿਚ ਭੇਜੀ ਜਾ ਰਹੀ ਹੈ।

ਨਗਰ ਨਿਗਮ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਲੋਕਾਂ ਨੂੰ ਨੋਟਿਸ ਜਾਰੀ ਕਰਨ ਤੋਂ ਬਾਅਦ ਸੀਲਿੰਗ ਦੀ ਚਿਤਾਵਨੀ ਦਿੱਤੀ ਗਈ ਹੈ ਪਰ ਉਸ ਨੂੰ ਲਾਗੂ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰੁਖ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਡਿਫਾਲਟਰਾਂ ਨੂੰ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਮੈਸੇਜ ਭੇਜਣ ਦੇ ਨਾਲ ਹੀ ਕਾਲਿੰਗ ਵੀ ਕੀਤੀ ਜਾ ਰਹੀ ਹੈ।

Facebook Comments

Trending