ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਦੇ ਲੋਕਾਂ ਲਈ ਰਾਸ਼ਨ ਦੀ ਡੋਰ ਸਟੈੱਪ ਡਿਲਿਵਰੀ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਹੁਣ ਘਰ-ਘਰ ਰਾਸ਼ਨ ਪਹੁੰਚਾਏਗੀ।
ਇਸ ਬਾਬਤ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਜ਼ਰੀਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਬਹੁਤ ਸ਼ਾਨਦਾਰ ਐਲਾਨ ਕੀਤਾ ਹੈ। ਪੰਜਾਬ ’ਚ ਵੀ ਗਰੀਬਾਂ ਦਾ ਰਾਸ਼ਨ ਉਨ੍ਹਾਂ ਦੇ ਘਰ-ਘਰ ਪਹੁੰਚੇਗਾ।
ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਗਰੀਬ ਵਿਅਕਤੀ ਨੂੰ ਰਾਸ਼ਨ ਲੈਣ ਲਈ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੰਬੀਆਂ-ਲੰਬੀਆਂ ਲਾਈਨਾਂ ’ਚ ਲੱਗਣਾ ਪੈਂਦਾ ਹੈ, ਛੁੱਟੀ ਲੈਣੀ ਪੈਂਦੀ ਹੈ। ਘਰ-ਘਰ ਰਾਸ਼ਨ ਯੋਜਨਾ ਤਹਿਤ ਲੋਕਾਂ ਨੂੰ ਚੰਗੇ ਤਰੀਕੇ ਨਾਲ ਰਾਸ਼ਨ ਪੈਕ ਕਰ ਕੇ ਸਰਕਾਰ ਵਲੋਂ ਹਰ ਮਹੀਨੇ ਘਰ-ਘਰ ਪਹੁੰਚਾਏਗਾ।