ਪੰਜਾਬੀ
ਸਿਟੀ ਸੈਂਟਰ ਪ੍ਰਾਜੈਕਟ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਸਪਤਾਲ ‘ਚ ਹੋਵੇਗਾ ਤਬਦੀਲ – ਵਿਧਾਇਕ ਗੋਗੀ
Published
3 years agoon
ਲੁਧਿਆਣਾ : ਹਲਕਾ ਲੁਧਿਆਣਾ (ਪੱਛਮੀ) ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸ਼ਹੀਦ ਭਗਤ ਸਿੰਘ ਨਗਰ ਇਲਾਕੇ ਵਿੱਚ ਲੁਧਿਆਣਾ ਸਿਟੀ ਸੈਂਟਰ ਪ੍ਰਾਜੈਕਟ ਦੀ ਜਗ੍ਹਾ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਸਪਤਾਲ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਕੋਲ ਪਹਿਲ ਦੇ ਆਧਾਰ ‘ਤੇ ਚੁੱਕਣਗੇ ਅਤੇ ਇਸ ਸਬੰਧੀ ਵਿਸਥਾਰਤ ਤਜਵੀਜ਼ ਵੀ ਸੌਂਪਣਗੇ।
ਉਨ੍ਹਾਂ ਲੁਧਿਆਣਾ ਸਿਟੀ ਸੈਂਟਰ ਪ੍ਰੋਜੈਕਟ ਦੀ ਸਥਿਤੀ, ਭਾਈ ਰਣਧੀਰ ਸਿੰਘ ਨਗਰ ਦੀ ਡਾਊਨਟਾਊਨ ਮਾਰਕੀਟ, ਓਰੀਐਂਟ ਸਿਨੇਮਾ, ਭਾਈ ਰਣਧੀਰ ਸਿੰਘ ਨਗਰ ਦੇ ਐਚ.ਜੇ. ਬਲਾਕ, ਰਿਸ਼ੀ ਨਗਰ ਦੇ ਐਕਸ ਵਾਈ ਜੈਡ ਬਲਾਕ, ਰਾਣੀ ਝਾਂਸੀ ਰੋਡ ‘ਤੇ ਕਮਰਸ਼ੀਅਲ ਕੰਪਲੈਕਸ, ਸਰਾਭਾ ਨਗਰ ਦੇ ਇੱਕ ਨਿੱਜੀ ਸਕੂਲ ਦੀ ਸਥਿਤੀ ਬਾਰੇ ਵੀ ਜਾਣਕਾਰੀ ਮੰਗੀ ਜਿਸ ਨੂੰ ਕਥਿਤ ਤੌਰ ‘ਤੇ ਕਮਰਸ਼ੀਅਲ ਇਕਾਈ ਆਦਿ ਵਜੋਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਵਿਸਥਾਰ ਨਾਲ ਅਧਿਐਨ ਕਰਨ ਅਤੇ ਅਗਲੇ ਮੰਗਲਵਾਰ ਨੂੰ ਰਿਪੋਰਟ ਪੇਸ਼ ਕਰਨ।
ਉਨ੍ਹਾਂ ਕਿਹਾ ਕਿ ਇਸ ਸਮੇਂ ਨਗਰ ਸੁਧਾਰ ਟਰੱਸਟ ਦੇ ਖਾਤੇ 150 ਕਰੋੜ ਰੁਪਏ ਪਏ ਹਨ ਅਤੇ ਇਹ ਸਾਰੇ ਫੰਡ ਸਾਡੇ ਲੁਧਿਆਣਾ ਦੇ ਵਿਕਾਸ ਲਈ ਵਰਤੇ ਜਾਣਗੇ। ਉਨ੍ਹਾਂ ਮੁੜ ਦੁਹਰਾਇਆ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੇਕਰ ਕੋਈ ਵਿਅਕਤੀ ਕਿਸੇ ਕੰਮ ਦੇ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਇਲਾਕਾ ਨਿਵਾਸੀ ਸਰਕਾਰੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ 95012-00200 ‘ਤੇ ਸ਼ਿਕਾਇਤ ਕਰ ਸਕਦੇ ਹਨ। ਵਿਧਾਇਕ ਸ੍ਰੀ ਗੋਗੀ ਨੇ ਕਿਹਾ ਕਿ ਜਲਦ ਹੀ ਉਹ ਲੁਧਿਆਣਾ ਵਾਸੀਆਂ ਲਈ ਵਿਸ਼ੇਸ਼ ਨੰਬਰ ਵੀ ਜਾਰੀ ਕਰਨਗੇ, ਜਿੱਥੇ ਉਹ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਸਥਾਨਕ ਫਿਰੋਜ਼ਪੁਰ ਰੋਡ ‘ਤੇ ਹਾਲ ਹੀ ਵਿੱਚ ਖੁੱਲ੍ਹੀ ਐਲੀਵੇਟਿਡ ਰੋਡ ਦਾ ਵੀ ਦੌਰਾ ਕੀਤਾ। ਉਨ੍ਹਾਂ ਇਸ ਮਾਮਲੇ ਨੂੰ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਕੋਲ ਉਠਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਜਿਸ ਤੋਂ ਬਾਅਦ ਇਸ ਐਲੀਵੇਟਿਡ ਰੋਡ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਗਿਆ।
You may like
-
ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਨੀਂਹ ਪੱਥਰ ਤੋੜਨ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾ ਦਾ ਜਵਾਬ, ਪੜ੍ਹੋ…
-
ਐਸਸੀਡੀ ਸਰਕਾਰੀ ਕਾਲਜ ਵਿਖੇ ਸੱਤ ਰੋਜ਼ਾ ਐਨਐਸਐਸ ਕੈਂਪ ਦਾ ਆਗਾਜ਼
-
ਵਿਧਾਇਕ ਗੋਗੀ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਵਿਸ਼ੇਸ਼ ਮੁਲਾਕਾਤ
-
ਵਿਧਾਇਕ ਗੋਗੀ ਦੇ ਯਤਨਾਂ ਸਦਕਾ ਮੁੱਖ ਮੰਤਰੀ ਨਾਲ ਹੋਵੇਗੀ ਪਲਾਸਟਿਕ ਵਪਾਰੀਆਂ ਦੀ ਮੀਟਿੰਗ
-
ਵਿਧਾਇਕ ਗੋਗੀ ਵੱਲੋਂ ਹਲਕਾ ਪੱਛਮੀ ‘ਚੋਂ ਕੂੜਾ ਕਰਕਟ ਚੁੱਕਣ ਲਈ ਈ-ਰਿਕਸ਼ਿਆਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ
-
ਫੀਕੋ ਨੇ ਪੰਜਾਬ ਸਰਕਾਰ ਤੋਂ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦੀ ਕੀਤੀ ਮੰਗ