Connect with us

ਪੰਜਾਬ ਨਿਊਜ਼

ਮੁਲਾਜ਼ਮ ਜਥੇਬੰਦੀਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ 5 ਨੂੰ

Published

on

ਲੁਧਿਆਣਾ : ਪੰਜਾਬ ਮਾਲ ਕਾਨੂੰਗੋ ਐਸੋਸ਼ੀਏਸ਼ਨ ਦੇ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਨਾਲ ਸਬੰਧਿਤ ਮੰਗਾਂ ਦੇ ਨਿਪਟਾਰੇ ਲਈ ਵੱਖ- ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਨੀਯਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਮਾਲ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ ਅਤੇ ਜਨਰਲ ਸਕੱਤਰ ਸੁਖਚਰਨ ਸਿੰਘ ਚੰਨੀ, ਮਾਲ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਸਮੇਤ ਉਕਤ ਜਥੇਬੰਦੀ ਦੇ ਹੋਰ ਨੁਮਾਇੰਦਿਆਂ ਨਾਲ 5 ਅਪ੍ਰੈਲ 2022 ਨੂੰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਨਾਲ ਸਵੇਰੇ 10.00 ਵਜੇ ਮੀਟਿੰਗ ਹੋਵੇਗੀ।

Facebook Comments

Trending