Connect with us

ਪੰਜਾਬ ਨਿਊਜ਼

ਦੁੱਧ ਦੀਆਂ ਖਰੀਦ ਕੀਮਤਾਂ ’ਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧੇ ਦਾ ਐਲਾਨ

Published

on

Announcement of Rs.20 per kg fat increase in milk procurement prices

ਚੰਡੀਗੜ੍ਹ : ਪੰਜਾਬ ਦੇ ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 1 ਅਪ੍ਰੈਲ, 2022 ਤੋਂ ਦੁੱਧ ਦੀ ਖਰੀਦ ਕੀਮਤ ’ਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਚੀਮਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ’ਚ ਵਾਧੇ ਦੇ ਨਾਲ-ਨਾਲ ਪਸ਼ੂ ਖੁਰਾਕ ’ਚ ਵਰਤੇ ਜਾਣ ਵਾਲੇ ਕੱਚੇ ਮਾਲ ਦੀਆਂ ਕੀਮਤਾਂ ’ਚ ਹੋਏ ਵਾਧੇ ਨਾਲ ਦੁੱਧ ਉਤਪਾਦਕਾਂ ਦਾ ਮੁਨਾਫਾ ਘਟ ਰਿਹਾ ਸੀ, ਜਿਸ ਕਰਕੇ ਮਿਲਕਫੈੱਡ ਵੱਲੋਂ ਆਪਣੇ ਨਾਲ ਜੁੜੇ 2.5 ਲੱਖ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਦੀ ਬਿਹਤਰੀ ਲਈ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਦੁੱਧ ਦੀ ਖਰੀਦ ਕੀਮਤ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮਿਲਕਫੈੱਡ ਨੇ 1 ਮਾਰਚ, 2022 ਨੂੰ ਦੁੱਧ ਖਰੀਦ ਰੇਟ ’ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਵੇਰਕਾ ਦੀਆਂ ਪਿੰਡ ਪੱਧਰੀ ਦੁੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਅਤੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣ।

ਇਸ ਫੈਸਲੇ ਸਬੰਧੀ ਵਧੀਕ ਮੁੱਖ ਸਕੱਤਰ, ਸਹਿਕਾਰਤਾ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਮਿਲਕਫੈੱਡ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਦੀ ਹਮੇਸ਼ਾ ਬਾਂਹ ਫੜਦਾ ਆ ਰਿਹਾ ਹੈ। ਖਾਸ ਕਰਕੇ ਕੋਵਿਡ ਮਹਾਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈੱਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਨਾ ਸਿਰਫ ਸਾਰਾ ਦੁੱਧ ਹੀ ਖਰੀਦਿਆਂ ਸਗੋਂ ਦੁੱਧ ਦੇ ਖਰੀਦ ਭਾਅ ਵੀ ਨਹੀਂ ਘਟਾਏ।

 

Facebook Comments

Trending