ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਅਮਰੀਕਾ ਵੱਸਦੀ ਕਹਾਣੀਕਾਰ ਪਰਵੇਜ਼ ਸੰਧੂ ਦੀ ਕਹਾਣੀ ਪੁਸਤਕ ਬਲੌਰੀ ਅੱਖ ਵਾਲਾ ਮੁੰਡਾ ਪਾਠਕਾਂ ਸਪੁਰਦ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਕਾਲਿਜ ਪ੍ਰਬੰਧਕ ਕਮੇਟੀ ਪ੍ਰਧਾਨ ਡਾਃ ਸ ਪ ਸਿੰਘ ਨੇ ਕਿਹਾ ਹੈ ਕਿ ਪਰਵੇਜ਼ ਸੰਧੂ ਦੀਆਂ ਕਹਾਣੀਆਂ ਵਿੱਚ ਮਨ ਦੀਆਂ ਬਾਰੀਕ ਪਰਤਾਂ ਦਾ ਲੇਖਾ ਜੋਖਾ ਹੈ।
Parvez Sandhu’s story book ‘Balori Akh Wala Munda’ delivered to the readers
ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਪਰਵੇਜ਼ ਕਹਾਣੀ ਲਿਖਦੀ ਨਹੀਂ, ਪਾਉਂਦੀ ਹੈ । ਉਨ੍ਹਾਂ ਦੱਸਿਆ ਕਿ ਇਸ ਕਿਤਾਬ ਨੂੰ ਪਾਕਿਸਤਾਨ ਵਿੱਚ ਆਸਿਫ਼ ਰਜ਼ਾ ਸ਼ਾਹਮੁਖੀ ਵਿੱਚ ਲਿਪੀਅੰਤਰ ਕਰ ਰਿਹਾ ਹੈ। ਨਿੱਕੇ-ਨਿੱਕੇ ਵਾਕ ਸ਼ਬਦਾਂ ਦੇ ਸਵੈਟਰ ਬੁਣਦੀ ਰਿਸ਼ਤਿਆਂ ਦੀਆਂ ਤੰਦਾਂ ਨੂੰ ਜੋੜ ਜੋੜ ਨਿੱਘ ਬਖ਼ਸ਼ਦੀ ਹੈ।