ਲੁਧਿਆਣਾ : ਥਾਣਾ ਸਦਰ ਦੀ ਪੁਲਿਸ ਨੇ ਲੱਖਾਂ ਰੁਪਏ ਮੁੱਲ ਦੀ ਨਕਦੀ ਤੇ ਸਾਮਾਨ ਚੋਰੀ ਕਰਨ ਦੇ ਮਾਮਲੇ ‘ਚ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜੇ ਵਿਚੋਂ ਚੋਰੀਸ਼ੁਦਾ ਸਾਮਾਨ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਾਜ ਕੁਮਾਰ ਵਾਸੀ ਕਨਾਲ ਵੀਊ ਕਲੋਨੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।
ਇਸ ਸਬੰਧੀ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਪਿੰਡ ਰਣੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਗਗਨਦੀਪ ਨੂੰ ਗਿ੍ਫ਼ਤਾਰ ਕਰ ਲਿਆ ਹੈ, ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਨਾਲ ਐਮ.ਬੀ.ਡੀ ਮਾਲ ਗਿਆ ਸੀ ਜਦੋਂ ਉਹ ਵਾਪਸ ਆਇਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਘਰ ਵਿਚ ਪਈ 94 ਹਜ਼ਾਰ ਰੁਪਏ ਦੀ ਨਗਦੀ ਲੱਖਾਂ ਦੇ ਮੁੱਲ ਦੇ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਸੀ।