ਲੁਧਿਆਣਾ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਮਹਾਨ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਗਿਆਨੀ ਹਰਜੀਤ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਜੀਵਨਕਾਲ ਦੇ ਬਾਰੇ ਸੰਗਤਾਂ ਨੂੰ ਕਥਾ ਰਾਹੀਂ ਜਾਣੂ ਕਰਵਾਇਆ।
ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੱਤੀ। ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਹਜੂਰੀ ਰਾਗੀ ਭਾਈ ਸਿਮਰਨਜੀਤ ਸਿੰਘ, ਭਾਈ ਜਬਰਤੋੜ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸੁਖਵੰਤ ਸਿੰਘ, ਭਾਈ ਜ਼ੋਰਾ ਸਿੰਘ, ਭਾਈ ਗੁਰਚਰਨ ਸਿੰਘ, ਭਾਈ ਪਾਲ ਸਿੰਘ, ਭਾਈ ਦਵਿੰਦਰ ਸਿੰਘ ਬਟਾਲਾ, ਭਾਈ ਸਿਮਰਪ੍ਰੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਕਾਰਜ ਸਿੰਘ, ਭਾਈ ਉਂਕਾਰ ਸਿੰਘ ਅਤੇ ਭਾਈ ਦਵਿੰਦਰ ਸਿੰਘ ਸੁਹਾਨਾ ਵਾਲਿਆਂ ਨੇ ਨਿਹਾਲ ਕੀਤਾ।
ਇਸ ਮੌਕੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਰਾਗੀ ਜਥਿਆਂ ਨੂੰ ਗੁਰਦੁਆਰਾ ਸਾਹਿਬ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਅਵਤਾਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੋਬਿਨ, ਰਣਦੀਪ ਸਿੰਘ ਡਿੰਪਲ, ਰਾਜਿੰਦਰਪਾਲ ਸਿੰਘ ਟਿੰਕੂ, ਗੁਰਦੀਪ ਸਿੰਘ, ਜਗਜੀਤ ਸਿੰਘ, ਹਰਦੀਪ ਸਿੰਘ ਆਦਿ ਨੇ ਹਾਜਰੀ ਭਰੀ।