Connect with us

ਪੰਜਾਬ ਨਿਊਜ਼

ਭਗਵੰਤ ਮਾਨ ਸਰਕਾਰ ਝੂਠੇ ਕੇਸਾਂ ਨੂੰ ਰੱਦ ਕਰੇਗੀ, ਜਾਂਚ ਲਈ ਕਮਿਸ਼ਨ ਬਿਠਾਇਆ ਜਾਵੇਗਾ

Published

on

Bhagwant Mann government will dismiss false cases, a commission will be set up to investigate

ਚੰਡੀਗੜ੍ਹ : ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਸਮੇਂ ’ਚ ਦਰਜ ਹੋਏ ਝੂਠੇ ਮੁਕੱਦਮਿਆਂ ਨੂੰ ਰੱਦ ਕੀਤਾ ਜਾਵੇਗਾ ਅਤੇ ਉਸ ਲਈੇ ਸ਼ਾਇਦ ਜਾਂਚ ਕਮਿਸ਼ਨ ਵੀ ਬਿਠਾਇਆ ਜਾ ਸਕਦਾ ਹੈ। ਪੰਜਾਬ ’ਚ ਸੱਤਾ ’ਚ ਆਉਣ ਪਿਛੋਂ ਭਗਵੰਤ ਮਾਨ ਸਰਕਾਰ ਲਗਾਤਾਰ ਐਕਸ਼ਨ ’ਚ ਨਜ਼ਰ ਆ ਰਹੀ ਹੈ।

ਦੱਸਿਆ ਜਾਂਦਾ ਹੈ ਕਿ ਮਾਨ ਸਰਕਾਰ ਵੱਲੋਂ ਹੁਣ ਝੂਠੇ ਕੇਸ ਦਰਜ ਕਰਵਾਉਣ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਸੂਬਾਈ ਪੁਲਸ ਨੂੰ ਜਾਰੀ ਕੀਤੇ ਗਏ ਹੁਕਮ ’ਚ ਮਾਨ ਸਰਕਾਰ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਪਿਛਲੇ 10-15 ਸਾਲ ਦੌਰਾਨ ਸੂਬੇ ’ਚ ਕਿਹੜੇ-ਕਿਹੜੇ ਵਿਅਕਤੀਆਂ ਵਿਰੁੱਧ ਝੂਠੇ ਮੁਕੱਦਮੇ ਦਰਜ ਕੀਤੇ ਗਏ ਹਨ। । ਇਹ ਕਮਿਸ਼ਨ ਇਸ ਗੱਲ ਦੀ ਜਾਂਚ ਕਰੇਗਾ ਕਿ ਪਿਛਲੇ 10-15 ਸਾਲਾਂ ਦੌਰਾਨ ਕਿਹੜੇ-ਕਿਹੜੇ ਵਿਅਕਤੀਆਂ ਵਿਰੁੱਧ ਝੂਠੇ ਮੁਕੱਦਮੇ ਦਰਜ ਹੋਏ ਹਨ।

ਪੰਜਾਬ ’ਚ ਝੂਠੇ ਮੁਕੱਦਮਿਆਂ ਦਾ ਮਾਮਲਾ ਕਾਫ਼ੀ ਭਖਿਆ ਰਿਹਾ ਹੈ। ਅਸੈਂਬਲੀ ਚੋਣਾਂ ਦੌਰਾਨ ਕਈ ਲੋਕਾਂ ਨੇ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਵਿਰੁੱਧ ਦਰਜ ਝੂਠੇ ਮੁਕੱਦਮੇ ਰੱਦ ਕੀਤੇ ਜਾਣ। ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇ ਆਮ ਆਦਮੀ ਪਾਰਟੀ ਸੱਤਾ ’ਚ ਆਈ ਤਾਂ ਉਹ ਝੂਠੇ ਮੁਕੱਦਮੇ ਰੱਦ ਕਰਣਗੇ।

Facebook Comments

Trending