Connect with us

ਅਪਰਾਧ

ਜੇਲ੍ਹ ਅਧਿਕਾਰੀਆਂ ਨਾਲ ਉਲਝਣ ਵਾਲੇ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ

Published

on

Case registered against inmates involved with jail authorities

ਲੁਧਿਆਣਾ : ਸਥਾਨਕ ਕੇਂਦਰੀ ਜੇਲ੍ਹ ‘ਚ ਜੇਲ੍ਹ ਅਧਿਕਾਰੀਆਂ ਨਾਲ ਉਲਝਣ ਵਾਲੇ 3 ਹਵਾਲਾਤੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰਡੈਂਟ ਜੇਲ੍ਹ ਇੰਦਰਪ੍ਰੀਤ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਵਲੋਂ ਸੂਰਜ, ਸ਼ੁਭਮ ਤੇ ਵਰਿੰਦਰ ਸਿੰਘ ਨਾਮੀ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਵੱਖ-ਵੱਖ ਮਾਮਲਿਆਂ ‘ਚ ਜੇਲ੍ਹ ਵਿਚ ਬੰਦ ਹਨ ਤੇ ਬੀਤੇ ਦਿਨ ਕਥਿਤ ਦੋਸ਼ੀ ਜੇਲ੍ਹ ‘ਚ ਤਾਇਨਾਤ ਵਾਰਡਨਾਂ ਨਾਲ ਉਲਝ ਪਏ ਤੇ ਉਨ੍ਹਾਂ ਨਾਲ ਲੜਨ ਲੱਗ ਪਏ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਵਲੋਂ ਵਾਰਡਰਨ ਸਵਰਨਜੀਤ ਸਿੰਘ ਦੀ ਵਰਦੀ ਵੀ ਪਾੜ ਦਿੱਤੀ ਜਿਸ ‘ਤੇੇ ਜੇਲ੍ਹ ਅਧਿਕਾਰੀਆਂ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

Facebook Comments

Trending