Connect with us

ਅਪਰਾਧ

ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

Published

on

Juvenile rapist arrested

ਲੁਧਿਆਣਾ : ਥਾਣਾ ਮੇਹਰਬਾਨ ਦੀ ਦਿੱਲੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੇ ਪਿਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਹੈ ਅਤੇ ਇਸ ਸਬੰਧੀ ਪੁਲਿਸ ਵਲੋਂ ਸੁਰਜੀਤ ਸਿੰਘ ਵਾਸੀ ਸੁਖਮਨੀ ਐਨਕਲੇਵ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਬੀਤੇ ਦਿਨ ਸਕੂਲ ਜਾ ਰਹੀ ਸੀ ਕਿ ਕਥਿਤ ਦੋਸ਼ੀ ਜ਼ਬਰਦਸਤੀ ਸਕੂਟਰ ‘ਤੇ ਬਿਠਾ ਕੇ ਉਸ ਨੂੰ ਸਤਲੁਜ ਦਰਿਆ ਨੇੜੇ ਲੈ ਗਏ, ਜਿੱਥੇ ਕਿ ਸੁੰਨਸਾਨ ਥਾਂ ‘ਤੇ ਉਸ ਨਾਲ ਜਬਰ ਜਨਾਹ ਕੀਤਾ। ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਉਪਰੰਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ।

Facebook Comments

Trending