ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਲੁਧਿਆਂਣਾ ਵਿਖੇ ਰਾਜਨਤਿੀ ਸ਼ਾਸਤਰ ਵਿਭਾਗ ਵੱਲੋਂ ‘ਮੋਲਿਕ ਅਧਿਕਾਰ’ ਵਿਸ਼ੇ ’ਤੇ ਇੱਕ ਅੰਤਰ-ਕਲਾਸ ਕੁਇਜ਼ ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਜੀਵਨ,ਸੁਤੰਤਰਤਾ,ਬਰਾਬਰਤਾ ਅਤੇ ਵਿਚਾਰ ਪੇਸ਼ਕਾਰੀ ਦੀ ਖੁੱਲ ਨਾਲ ਸੰਬੰਧਿਤ ਮੁੱਢਲੇ ਅਧਿਕਾਰਾਂ ਅਤੇ ਕਰੱਤਵਾਂ ਨੂੰ ਨਿਭਾਉਣ’ਤੇ ਜ਼ੋਰ ਦਿੱਤਾ ਗਿਆ।
ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਮੁਕਾਬਲੇ ਵਿੱਚ ਭਾਗ ਲਿਆ ਅਤੇ ਸਫ਼ਲ ਸਵੈ-ਪ੍ਰਦਰਸ਼ਨ ਕੀਤਾ। ਕਾਲਜ ਪਿੰਸੀਪਲ ਡਾ. ਕਿਰਨਦੀਪ ਕੌਰ ਨੇ ਰਾਜਨੀਤਿ ਸ਼ਾਸਤਰ ਵਿਭਾਗ ਅਤੇ ਵਿਦਿਆਰਥਣਾਂ ਦੇ ਇਸ ਉਦਮ ਦੀ ਸ਼ਲਾਂਘਾ ਕੀਤੀ ਅਤੇ ਅੱਜ ਦੇ ਸਮੇਂ ਵਿੱਚ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਦੀ ਜਾਣਕਾਰੀ ਰੱਖਣ ਦਾ ਸੁਝਾਅ ਦਿੱਤਾ।