Connect with us

ਅਪਰਾਧ

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ‘ਤੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ

Published

on

Case filed against in-laws for harassing marriage for dowry

ਲੁਧਿਆਣਾ : ਵਿਆਹੁਤਾ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ 2 ਵੱਖ-ਵੱਖ ਮਾਮਲਿਆਂ ‘ਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ‘ਚ ਪੁਲਿਸ ਨੇ ਗਿਆਸਪੁਰਾ ਦੀ ਰਹਿਣ ਵਾਲੀ ਅਰਚਨਾ ਦੀ ਸ਼ਿਕਾਇਤ ‘ਤੇ ਵਿਕਾਸ ਕੁਮਾਰ ਵਾਸੀ ਹੁਸ਼ਿਆਰਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ ਚਾਰ ਸਾਲ ਪਹਿਲਾਂ ਹੋਈ ਸੀ, ਪਰ ਕਥਿਤ ਦੋਸ਼ੀ ਵਲੋਂ ਵਿਆਹ ਤੋਂ ਬਾਅਦ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ‘ਤੇ ਅਰਚਨਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ।

Facebook Comments

Trending