ਲੁਧਿਆਣਾ : ਪੁਲਿਸ ਨੇ ਟਰਾਂਸਫਾਰਮਰਾਂ ‘ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ‘ਚ ਤੇਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਪ੍ਰਦੀਪ ਕੁਮਾਰ ਪੁੱਤਰ ਦਸ਼ਰਤ ਵਾਸੀ ਘੋੜਾ ਕਾਲੋਨੀ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਥਿਤ ਦੋਸ਼ੀ ਰਾਤ ਸਮੇਂ ਬਿਜਲੀ ਦੇ ਟਰਾਂਸਫਾਰਮਰਾਂ ਦੇ ਨੱਟ ਖੋਲ੍ਹ ਕੇ ਤੇਲ ਤੇ ਤਾਂਬਾ ਚੋਰੀ ਕਰ ਲੈਂਦਾ ਸੀ ਤੇ ਅੱਗੇ ਸਸਤੇ ਭਾਅ ‘ਤੇ ਵੇਚ ਦਿੰਦਾ ਸੀ।
ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਅਜਿਹੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਸੀ। ਪੁਲਿਸ ਨੇ ਬੀਤੀ ਰਾਤ ਕਥਿਤ ਦੋਸ਼ੀ ਨੂੰ ਫੋਕਲ ਪੁਆਇੰਟ ਦੇ ਫੇਜ਼ ਪੰਜ ਤੋਂ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਕਿ ਉਹ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਿਹਾ ਸੀ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ ਪੰਜ ਲਿਟਰ ਟਰਾਂਸਫਾਰਮਰ ਦਾ ਤੇਲ ਤਾਂਬਾ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਕਥਿਤ ਦੋਸ਼ੀ ਪਾਸੋਂ ਪੁਲਿਸ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ।