ਪੰਜਾਬੀ
ਵਿਦਿਆਰਥੀਆਂ ਤੋਂ ਇਕੱਠੇ ਕੀਤੇ ਕਰੋੜਾਂ ਰੁਪਏ ਵਾਪਸ ਕੀਤੇ ਜਾਣ- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ
Published
3 years agoon

ਲੁਧਿਆਣਾ : ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾਈ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਸਕੱਤਰ ਟਹਿਲ ਸਿੰਘ ਸਰਾਭਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਿਛਲੇ ਦੋ ਸਾਲਾਂ ਦੌਰਾਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੋਂ ਪ੍ਰੀਖਿਆ ਫੀਸਾਂ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਦੇ ਨਾਂ ਤੇ ਰਕਮ ਲਗਭਗ 180 ਕਰੋੜ ਰੁਪਏ ਇਕੱਠੀ ਕੀਤੀ ਗਈ ਸੀ ।
ਆਗੂਆਂ ਨੇ ਅੱਗੇ ਦੱਸਿਆ ਕਿ ਜੱਥੇਬੰਦੀ ਪਿਛਲੇ ਦੋ ਸਾਲ ਤੋਂ ਲਗਾਤਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗ ਰਾਜ ਸ਼ਰਮਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਲਿਖਤੀ ਪੱਤਰ ਭੇਜ ਕੇ ਮੰਗ ਕਰਦੀ ਰਹੀ ਹੈ ਕਿ ਇਹ ਕਰੋੜਾਂ ਰੁਪਏ ਦੀ ਰਕਮਾਂ ਤੁਰੰਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਾਪਸ ਕੀਤੀਆਂ ਜਾਣ।
ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਤੋਂ ਪ੍ਰੀਖਿਆ ਫੀਸਾਂ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਦੇ ਨਾਂ ਤੇ ਇਕੱਠੇ ਕੀਤੇ ਪੈਸੇ ਤੁਰੰਤ ਸਕੂਲ ਮੁਖੀਆਂ ਰਾਹੀਂ ਸਬੰਧਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਾਪਸ ਕਰਨੇ ਯਕੀਨੀ ਬਣਾਏ ਜਾਣ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਵੀ ਕੀਤੀ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਐਸਸੀ .ਅਤੇ ਬੀਸੀ.ਵਿਦਿਆਰਥੀਆਂ ਲਈ ਮੈਟ੍ਰਿਕ ਪ੍ਰੀਖਿਆ ਫ਼ੀਸ ਪ੍ਰਤੀਪੂਰਤੀ ਸਕੀਮ ਮੁੜ ਤੋਂ ਚਾਲੂ ਕੀਤੀ ਜਾਵੇ ਅਤੇ ਸਤੰਬਰ 2022 ਅਤੇ ਮਾਰਚ 2023 ਵਿੱਚ ਮੈਟ੍ਰਿਕ ਪ੍ਰੀਖਿਆ ਦੇਣ ਵਾਲੇ ਸਾਰੇ ਐਸਸੀ. ਅਤੇ ਬੀਸੀ ਵਿਦਿਆਰਥੀਆਂ ਤੋਂ ਪ੍ਰੀਖਿਆ ਫੀਸਾਂ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਨਾ ਲਈਆਂ ਜਾਣ ਕਦੇ ਪਹਿਲਾਂ ਵਾਂਗ ਪੰਜਾਬ ਸਰਕਾਰ ਦੇ ਭਲਾਈ ਵਿਭਾਗ ਰਾਹੀਂ ਬਣਦੀ ਰਕਮ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਜਾਵੇ।
You may like
-
ਐਨਐਸਪੀਐਸ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
-
ਸਰਕਾਰੀ ਸਕੂਲਾਂ ‘ਚ ਪ੍ਰੀਖਿਆਵਾਂ 26 ਨਵੰਬਰ ਤੋਂ, ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ
-
ਪੰਜਾਬ ਬੋਰਡ ਨੇ ਐਲਾਨਿਆ 10ਵੀਂ ਦਾ ਨਤੀਜਾ, ਮੁੜ ਕੁੜੀਆਂ ਨੇ ਮਾਰੀ ਬਾਜ਼ੀ, 126 ਬੱਚੇ ਫੇਲ੍ਹ
-
PSEB 10ਵੀਂ ਤੇ CBSE ਦੇ 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਇਸ ਤਾਰੀਖ਼ ਨੂੰ ਜਾਰੀ ਹੋਣਗੇ ਨਤੀਜੇ
-
ਰੇਲਵੇ ਦਾ ਵੱਡਾ ਫੈਸਲਾ, ਮੇਲ ਅਤੇ ਐਕਸਪ੍ਰੈਸ ਦੀ ਲਾਈਨ ‘ਤੇ ਚੱਲਣਗੀਆਂ ਪਸੈਂਜ਼ਰ ਟਰੇਨਾਂ, ਦੇਣਾ ਪਵੇਗਾ ਵਾਧੂ ਕਿਰਾਇਆ
-
ਪੁਰਾਣੀ ਪੈਨਸ਼ਨ ਸਕੀਮ ਬਹਾਲੀ ਲਈ ਮੁਲਾਜ਼ਮ 28 ਜੂਨ ਨੂੰ ਪੰਜਾਬ ਵਿਧਾਨ ਸਭਾ ਵੱਲ ਕਰਨਗੇ ਰੋਸ ਪ੍ਰਦਰਸ਼ਨ