Connect with us

ਖੇਤੀਬਾੜੀ

ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ

Published

on

Announcement of secession by 16 farmers' organizations involved in the United Social Front

ਮੋਹਾਲੀ : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ’ਚੋਂ 16 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ।

ਦੱਸ ਦੇਈਏ ਕਿ ਇਸ ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਦੇ ਮੱਦੇਨਜ਼ਰ ਦੂਸਰੇ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਬਿਠਾਉਣ ਲਈ ਅਤੇ ਏਕਤਾ ’ਚ ਅੜਿੱਕਾ ਬਣ ਰਹੇ ਸਵਾਲਾਂ ਨੂੰ ਹੱਲ ਕਰਨ ਲਈ ਜਗਮੋਹਨ ਸਿੰਘ, ਸਤਨਾਮ ਬਹਿਰੂ, ਮਨਜੀਤ ਰਾਏ, ਬਲਦੇਵ ਨਿਹਾਲਗੜ ਅਤੇ ਰਾਮਿੰਦਰ ਪਟਿਆਲਾ ’ਤੇ ਅਧਾਰਿਤ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਐੱਮ. ਐੱਸ. ਪੀ. ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈ ਕੇ 11 ਤੋਂ 17 ਅਪ੍ਰੈਲ ਤਕ ਮਨਾਏ ਜਾ ਰਹੇ ਪ੍ਰਚਾਰ ਹਫ਼ਤੇ ਨੂੰ ਲਾਗੂ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਮੀਟਿੰਗ ’ਚ 9 ਕਿਸਾਨ ਜਥੇਬੰਦੀਆਂ ਦੀ ਅਪੀਲ ਉਪਰ ਹੁੰਗਾਰਾ ਭਰਦੇ ਹੋਏ ਦੇਸ਼ ਦੀ ਕਿਸਾਨ ਲਹਿਰ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਟਾਕਰੇ ਲਈ ਮਜ਼ਬੂਤ ਜਨਤਕ ਲਹਿਰ ਦੀ ਲੋੜ ਨੂੰ ਮਹਿਸੂਸ ਕਰਦਿਆਂ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਫ਼ੈਸਲਾ ਕਰਦੇ ਹੋਏ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ।

Facebook Comments

Trending