ਅਪਰਾਧ
ਟਿੱਬਾ ਰੋਡ ‘ਤੇ ਹੋਈ ਗੁੰਡਾਗਰਦੀ ਦੇ ਮਾਮਲੇ ‘ਚ 2 ਗਿ੍ਫ਼ਤਾਰ
Published
3 years agoon

ਲੁਧਿਆਣਾ : ਸਥਾਨਕ ਟਿੱਬਾ ਰੋਡ ‘ਤੇ ਦੇਰ ਰਾਤ ਹੋਈ ਗੁੰਡਾਗਰਦੀ ਦੇ ਮਾਮਲੇ ‘ਚ ਪੁਲਿਸ ਨੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਹਮਲਾਵਰ ਨੌਜਵਾਨ ਦੇਰ ਰਾਤ ਤੱਕ ਸ਼ਰ੍ਹੇਆਮ ਸੜਕ ‘ਤੇ ਗੋਲੀਆਂ ਚਲਾਉਂਦੇ ਰਹੇ। ਇਸ ਘਟਨਾ ਵਿਚ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਜਾਣਕਾਰੀ ਅਨੁਸਾਰ ਟਿੱਬਾ ਰੋਡ ‘ਤੇ ਬੀਤੀ ਰਾਤ ਸਵਾ 11 ਵਜੇ ਦੇ ਕਰੀਬ ਕੁਝ ਨੌਜਵਾਨ ਸੜਕ ‘ਤੇ ਕੇਕ ਕੱਟ ਰਹੇ ਸਨ ਤੇ ਹੁੱਲੜਬਾਜ਼ੀ ਕਰ ਰਹੇ ਸਨ।
ਜਦੋਂ ਮੁਹੱਲੇ ਦੇ ਲੋਕਾਂ ਨੇ ਇਸ ਦਾ ਇਤਰਾਜ਼ ਕੀਤਾ ਤਾਂ ਇਨ੍ਹਾਂ ਨੌਜਵਾਨਾਂ ਨੇ ਆਪਣੇ ਕੁਝ ਸਾਥੀ ਉੱਥੇ ਬੁਲਾ ਲਏ, ਜੋ ਕਿ ਹਥਿਆਰਾਂ ਨਾਲ ਲੈਸ ਸਨ। ਇਸ ਮਾਮਲੇ ਨੂੰ ਲੈ ਕੇ ਇਨ੍ਹਾਂ ਨੌਜਵਾਨਾਂ ਦਾ ਮੁਹੱਲੇ ਦੇ ਲੋਕਾਂ ਨਾਲ ਤਕਰਾਰ ਹੋ ਗਿਆ। ਇਨ੍ਹਾਂ ਵਿਚੋਂ ਕੁਝ ਨੌਜਵਾਨਾਂ ਨੇ ਆਪਣੇ ਪਾਸ ਰੱਖੀਆਂ ਪਸਤੌਲਾਂ ਕੱਢ ਲਈਆਂ ਤੇ ਉੱਥੇ ਸ਼ਰ੍ਹੇਆਮ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਉੱਥੇ ਹਫ਼ੜਾ-ਦਫ਼ੜੀ ਮੱਚ ਗਈ। ਗੋਲੀ ਲੱਗਣ ਕਾਰਨ ਪਰਮਿੰਦਰ ਸਿੰਘ ਗਿੱਲ ਤੇ ਇਕ ਹੋਰ ਨੌਜਵਾਨ ਜਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ।
ਹਮਲਾਵਰਾਂ ਵਲੋਂ ਸੜਕ ‘ਤੇ ਖੜੀਆਂ ਕਈ ਕਾਰਾਂ ਦੇ ਸ਼ੀਸ਼ੇ ਤੋੜ ਦਿੱਤੇ ਗਏ ਅਤੇ ਕਾਰਾਂ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਗਈ। ਸੂਚਨਾ ਮਿਲਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਭਾਰੀ ਪੁਲਿਸ ਫੋਰਸ ਲੈ ਕੇ ਮੌਕੇ ‘ਤੇ ਪਹੁੰਚੇ। ਜਾਂਚ ਕਰ ਰਹੇ ਐਸ.ਐਚ.ਓ. ਨਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਅਰਮਾਨ ਤੇ ਦੀਪ ਨਾਮੀ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
You may like
-
ਲੁਧਿਆਣਾ ਪੁਲਿਸ ਦਾ ਵੱਡਾ ਐਲਾਨ, ਦਿੱਤਾ ਜਾਵੇਗਾ 5 ਲੱਖ ਦਾ ਇਨਾਮ, ਜਾਣੋ ਕਿਉਂ…
-
ਲੁਧਿਆਣਾ ਪੁਲਿਸ ਦੀ ਨ. ਸ਼ਾ ਤ/ਸਕਰਾਂ ਖਿਲਾਫ ਕਾਰਵਾਈ, ਹੈ/ਰੋਇਨ ਸਮੇਤ 2 ਗ੍ਰਿਫਤਾਰ
-
Breaking: ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟ ਕੀਤੇ ਸੀਲ, ਇਲਾਕੇ ਬਣੇ ਛਾਉਣੀਆਂ ਵਿੱਚ
-
ਪੁਲਿਸ ਦੇ ਅੜਿਕੇ ਆਏ ਭਰਾ-ਭੈਣ , ਲੋਕਾਂ ਨਾਲ ਕਰਦੇ ਸਨ ਠੱਗੀ
-
ਲੁਧਿਆਣਾ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, SHO ਦਾ ਤਬਾਦਲਾ, ਪੜ੍ਹੋ ਸੂਚੀ
-
ਗੋਦਾਮ ‘ਚ ਭਾਰੀ ਮਾਤਰਾ ‘ਚ ਸਟੋਰ ਕੀਤੇ ਗਏ ਪਟਾਕੇ ਬਰਾਮਦ