Connect with us

ਅਪਰਾਧ

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

Published

on

Case filed against husband for harassing marriage for dowry

ਲੁਧਿਆਣਾ : ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਲਾਡੂਵਾਲ ਦੇ ਰਹਿਣ ਵਾਲੇ ਨੀਨਾ ਕੁਮਾਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਉਸ ਦੇ ਪਤੀ ਪ੍ਰਦੀਪ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ ਪੰਜ ਸਾਲ ਪਹਿਲਾਂ ਹੋਈ ਸੀ। ਸ਼ਾਦੀ ਤੋਂ ਕੁਝ ਸਮੇਂ ਬਾਅਦ ਕਥਿਤ ਦੋਸ਼ੀ ਵਲੋਂ ਉਸਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਬੀਤੇ ਦਿਨ ਉਸ ਨੂੰ ਘਰੋਂ ਬਾਹਰ ਕਰ ਦਿੱਤਾ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ।

Facebook Comments

Trending