ਖੇਤੀਬਾੜੀ
ਪੰਜਾਬ ਦੀਆਂ ਮੰਡੀਆਂ ‘ਚ ਪਹੁੰਚੀਆਂ ਕੇਂਦਰੀ ਟੀਮਾਂ, ਕਣਕ ਦੀ ਨਿਰਵਿਘਨ ਖਰੀਦ ਜਾਰੀ
Published
3 years agoon
ਚੰਡੀਗੜ੍ਹ : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਖਰੀਦ ਅਮਲੇ ਦੀ ਸਾਂਝੀ ਤਾਲਮੇਲ ਕਮੇਟੀ ਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਗਿਆ ਅਤੇ ਖਰੀਦ ਕਾਰਜ ਰਾਜ ਭਰ ਵਿੱਚ ਨਿਰਵਿਘਨ ਜਾਰੀ ਰਹੇ।
ਉਨ੍ਹਾਂ ਨੇ ਕਿਹਾ ਕਿ ਇਸ ਦੇ ਮੁਲਾਂਕਣ ਲਈ ਗਠਿਤ ਕੇਂਦਰੀ ਟੀਮਾਂ ਰਾਜ ਵਿੱਚ ਪਹੁੰਚ ਗਈਆਂ ਹਨ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਭਲਕੇ ਸੌਂਪੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਰਾਜ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਟੀਮਾਂ ਨੂੰ ਹਰ ਸੰਭਵ ਸਹਿਯੋਗ ਦੇਣ ਤਾਂ ਜੋ ਉਹ ਆਪਣੀ ਰਿਪੋਰਟ ਜਲਦੀ ਤੋਂ ਜਲਦੀ ਪੇਸ਼ ਕਰਨ ਦੇ ਯੋਗ ਹੋ ਸਕਣ।
ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ ‘ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਕੁਝ ਮੰਡੀਆਂ ‘ਚ ਆ ਰਹੇ ਅਨਾਜ ‘ਚ 6 ਫੀਸਦੀ ਦੇ ਮਾਪਦੰਡ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ। ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਦੁਆਰਾ ਗਠਿਤ ਕੀਤੀਆਂ ਟੀਮਾਂ ਤੋਂ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਸੀਮਾ ਦਾ ਮੁਲਾਂਕਣ ਕਰਨ ਦੀ ਉਮੀਦ ਕੀਤੀ ਜਾਂਦੀ ਹੈ ਜੋ ਕਿ ਵਿਸ਼ੇਸ਼ਤਾਵਾਂ ਵਿੱਚ ਢੁਕਵੀਂ ਢਿੱਲ ਬਾਰੇ ਅੰਤਿਮ ਫੈਸਲਾ ਲੈਣ ਵਿੱਚ ਭਾਰਤ ਸਰਕਾਰ ਦੀ ਮਦਦ ਕਰੇਗੀ।
ਮੰਤਰੀ ਨੇ ਦੁਹਰਾਇਆ ਕਿ ਅਨਾਜ ਦੀ ਦਿੱਖ ਵਿੱਚ ਕਿਸੇ ਵੀ ਤਬਦੀਲੀ ਲਈ ਕਿਸਾਨ ਨੂੰ ਜ਼ਿੰਮੇਵਾਰ ਠਹਿਰਾਉਣਾ ਬੇਇਨਸਾਫ਼ੀ ਹੈ, ਖਾਸ ਕਰਕੇ ਜਦੋਂ ਅਜਿਹੀਆਂ ਤਬਦੀਲੀਆਂ ਕੁਦਰਤੀ ਕਾਰਨਾਂ ਦੁਆਰਾ ਮਨੁੱਖੀ ਕੰਟਰੋਲ ਤੋਂ ਬਾਹਰ ਹੁੰਦੀਆਂ ਹਨ।
You may like
-
ਸਰਵੋਤਮ ਕਾਰਗੁਜ਼ਾਰੀ ਲਈ ਸੂਬੇ ‘ਚੋਂ ਦੂਜੇ ਸਥਾਨ ‘ਤੇ ਆਇਆ ਜ਼ਿਲ੍ਹਾ ਲੁਧਿਆਣਾ
-
ਲੁਧਿਆਣਾ ‘ਚ ਵਿਧਾਇਕ ਗੋਗੀ ਦਾ ਛਾਪਾ: ਡਿਪੂ ਹੋਲਡਰ ਦਾ ਪਰਦਾਫਾਸ਼, ਕਣਕ 1.20 ਕੁਇੰਟਲ ਦੀ ਜਗਾ ਦੇ ਰਿਹਾ ਸੀ 90 ਕਿਲੋ
-
ਦੁਕਾਨਾਂ ‘ਤੇ ਗੈਰ ਕਾਨੂੰਨੀ ਢੰਗ ਨਾਲ ਵਰਤੇ ਜਾ ਰਹੇ 16 ਸਿਲੰਡਰ ਕੀਤੇ ਗਏ ਜ਼ਬਤ
-
ਸੂਬੇ ਭਰ ‘ਚ 232 ਤੋਂ ਛੁੱਟ ਬਾਕੀ ਮੰਡੀਆਂ ਅੱਜ 13 ਮਈ ਨੂੰ ਸ਼ਾਮ 5 ਵਜੇ ਤੋਂ ਹੋਣਗੀਆਂ ਬੰਦ : ਕਟਾਰੂਚੱਕ
-
ਕਣਕ ਦੇ ਸੁੰਗੜੇ ਦਾਣੇ ਦੀ ਜਾਂਚ ਕਰਨ ਆਈ ਕੇਂਦਰ ਦੀ ਟੀਮ ਖੰਨਾ ਪੁੱੱਜੀ
-
ਪੰਜ ਕੇਂਦਰੀ ਟੀਮਾਂ ਕੱਲ੍ਹ ਆ ਕੇ ਕਰਨਗੀਆਂ ਸੁੱਕੇ ਅਨਾਜ ਦਾ ਮੁਲਾਂਕਣ