ਪੰਜਾਬੀ
ਸੂਬੇ ਦੇ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਦਿੱਤੀਆਂ ਜਾਣਗੀਆਂ ਬਿਹਤਰੀਨ ਸਹੂਲਤਾਂ : ਕੁਲਦੀਪ ਸਿੰਘ ਧਾਲੀਵਾਲ
Published
3 years agoon
ਲੁਧਿਆਣਾ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਐਨ ਆਰ ਆਈ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ‘ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੌਰਾਨ ਕਿਸੇ ਵੀ ਕਿਸਮ ਦੀ ਕੁਤਾਹੀ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ।
ਇਸ ਮੌਕੇ ਉਨ੍ਹਾਂ ਅੱਜ ਪਾਇਲ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਜਿਵੇਂ ਕਿ ਇੰਟਰਲਾਕਿੰਗ ਟਾਈਲਾਂ, ਇੱਟਾਂ, ਸੀਮਿੰਟ ਆਦਿ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਕਿਸੇ ਤਰ੍ਹਾਂ ਦਾ ਹਿੱਸਾ ਪਾਇਆ ਗਿਆ ਤਾਂ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਜ਼ਿਲ੍ਹਾ ਲੁਧਿਆਣਾ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਐਸ.ਡੀ.ਐਮ ਦਫ਼ਤਰ ਪਾਇਲ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ| ਇਸ ਤੋਂ ਬਾਅਦ ਵਿੱਚ ਉਹ ਪਿੰਡ ਜੰਡਿਆਲੀ ਵਿਖੇ ਇੱਕ ਨਿੱਜੀ ਸਮਾਗਮ ਵਿੱਚ ਸ਼ਾਮਲ ਹੋਏ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਯੋਗ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਇਹ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੇਅਰੀ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਜੇਕਰ ਕੋਈ ਵਿਅਕਤੀ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਮਿਲਾਵਟ ਕਰਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵਸਦਾ ਹੈ ਅਤੇ ਸਾਡੀ 70 ਫੀਸਦੀ ਤੋਂ ਵੱਧ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ।
ਕੁਝ ਪਿੰਡਾਂ ਵਿੱਚ ਗ੍ਰਾਂਟਾਂ ਰੁਕਣ ‘ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਵੋਟਰਾਂ ਨੂੰ ਜਿੱਤਣ ਲਈ ਪਿੰਡਾਂ ਲਈ ਵੱਡੀਆਂ ਗ੍ਰਾਂਟਾਂ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਜਾਂਚ ਕਰ ਰਹੀ ਹੈ ਕਿ ਕੀ ਸਹੀ ਰਕਮ ਦੀ ਅਦਾਇਗੀ ਹੋਈ ਹੈ ਜਾਂ ਨਹੀਂ ਅਤੇ ਭਰੋਸਾ ਦਿਵਾਇਆ ਹੈ ਕਿ ਇੱਕ ਵਾਰ ਸਾਰੀ ਤਸਦੀਕ ਹੋਣ ਤੋਂ ਬਾਅਦ ਸਰਕਾਰ ਦੁਬਾਰਾ ਗ੍ਰਾਂਟ ਜਾਰੀ ਕਰੇਗੀ।
You may like
-
ਜੋੜਾਂ ‘ਚ ਦਰਦ, Low BP ਸਣੇ ਕਈ ਰੋਗਾਂ ਦਾ ਕਾਰਨ ਹੈ ਪਾਣੀ ਦੀ ਕਮੀ, ਹੋ ਸਕਦੀਆਂ ਨੇ ਇਹ 5 ਬੀਮਰੀਆਂ
-
ਦਿਨ ਦੀ ਸ਼ੁਰੂਆਤ ਗਰਮ ਪਾਣੀ ਨਾਲ ਕਰੋ ਤਾਂ ਜਾਣੋ 5 ਵੱਡੇ ਫਾਇਦੇ
-
ਪੀ ਏ ਯੂ ਨੇ ਪੇਂਡੂ ਕਿਸਾਨ ਪਰਿਵਾਰਾਂ ਨੂੰ ਸਿਖਲਾਈ ਅਤੇ ਜਾਗਰੂਕਤਾ ਨਾਲ ਜੋੜਿਆ
-
ਪਾਣੀ ਤੋਂ ਪੈਦਾ ਹੋਣ ਵਾਲੀਆਂ ਜਾਂ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਓ ਸੰਬੰਧੀ ਐਡਵਾਈਜਰੀ ਜਾਰੀ
-
ਕੀ ਸਾਨੂੰ ਖੜ੍ਹੇ ਹੋ ਕੇ ਪਾਣੀ ਨਹੀਂ ਪੀਣਾ ਚਾਹੀਦਾ? ਕੀ ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣਾ ਠੀਕ ਹੈ? ਆਓ ਜਾਣਦੇ ਹਾਂ ਸੱਚਾਈ ਬਾਰੇ
-
ਕਈ ਬੀਮਾਰੀਆਂ ਤੋਂ ਬਚਣਾ ਹੈ ਤਾਂ ਕਰੋ ਦਿਨ ‘ਚ 10-12 ਗਿਲਾਸ ਪਾਣੀ ਦਾ ਸੇਵਨ