ਪੰਜਾਬੀ
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 44 ‘ਚ ‘ਲੋਕ ਭਲਾਈ ਕੇਂਦਰ’ ਦਾ ਉਦਘਾਟਨ
Published
3 years agoon
ਲੁਧਿਆਣਾ : ਇਲਾਕੇ ਦੇ ਵਸਨੀਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹਲਕਾ ਆਤਮ ਨਗਰ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 44 ਅਧੀਨ ਪੈਂਦੇ ਅਰਬਨ ਅਸਟੇਟ ਦੁੱਗਰੀ ਵਿਖੇ ਬੇਹਤਰ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ‘ਲੋਕ ਭਲਾਈ ਕੇਂਦਰ’ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਇਸ ਲੋਕ ਭਲਾਈ ਕੇਂਦਰ ਦੇ ਚੇਅਰਮੈਨ ਹੋਣਗੇ ਅਤੇ ਸ. ਸਰਬਜੀਤ ਸਿੰਘ ਕੋਛੜ ਵਾਰਡ ਨੰਬਰ 44 ਅਤੇ ਉਪਰੋਕਤ ਸੈਂਟਰ ਦੇ ਇੰਚਾਰਜ਼ ਵਜੋਂ ਸੇਵਾਵਾਂ ਨਿਭਾਉਣਗੇ।
ਵਿਧਾਇਕ ਸਿੱਧੂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਇਸ ਲੋਕ ਭਲਾਈ ਕੇਂਦਰ ਵਿਖੇ ਇੱਕ ਛੱਤ ਹੇਠ ਲੋਕਾਂ ਨੂੰ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵਸਨੀਕਾਂ ਵੱਲੋਂ ਫਤਵਾ ਜਾਰੀ ਕਰਕੇ ਉਨ੍ਹਾ ਨੂੰ ਸੇਵਾ ਕਰਨ ਦਾ ਮੌਕਾ ਬਖ਼ਸਿਆ ਹੈ ਜਿਸ ਨੂੰ ਉਹ ਅਜਾਂਈ ਨਹੀਂ ਜਾਣ ਦੇਣਗੇ। ਉਨ੍ਹਾ ਦੱਸਿਆ ਕਿ ਇਸ ਕੇਂਦਰ ਵਿਖੇ ਲੋਕਾਂ ਨੂੰ ਕੰਪਿਊਟਰ, ਸਿਲਾਈ, ਕੱਢਾਈ ਅਤੇ ਬਿਊਟੀ ਪਾਰਲਰ ਦੇ ਕੋਰਸ ਬਿਲਕੁੱਲ ਮੁਫ਼ਤ ਕਰਵਾਏ ਜਾਣਗੇ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਆਧਾਰ ਕਾਰਡ, ਪੈਨ ਕਾਰਡ, ਵੋਟਰ ਕਾਰਡ, ਪਾਸਪੋਰਟ, ਪੈਨਸ਼ਨ, ਲੇਬਰ ਕਾਰਡ, ਸਿਹਤ ਬੀਮਾ ਕਾਰਡ ਸਬੰਧੀ ਸਾਰੀਆਂ ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ। ਵਿਧਾਇਕ ਸ. ਕੁਲਵੰਤ ਸਿੱਧੂ ਵੱਲੋਂ ਨਿੱਜੀ ਤੌਰ ‘ਤੇ ਵਾਰਡ ਨੰਬਰ 44 ਦੇ ਲੋਕ ਭਲਾਈ ਕੇਂਦਰ ਵਿਖੇ ਹਰ ਹਫ਼ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਜਿਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ ਜਾਵੇਗਾ ਅਤੇ ਬਾਕੀ ਰਹਿੰਦੇ ਦਿਨ ਸ. ਸਰਬਜੀਤ ਸਿੰਘ ਕੋਛੜ ਸੇਵਾਵਾਂ ਦੇਣਗੇ।
ਵਿਧਾਇਕ ਸਿੱਧੂ ਨੇ ਜਨਤਾ ਨੂੰ ਅਪੀਲ ਕਰਦਿਆਂ ਕਿ ਸੂਬੇ ਵਿੱਚ ਉਨ੍ਹਾਂ ਦੀ ਆਪਣੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਪ੍ਰਸ਼ਾਸ਼ਨ ਲੋਕਾਂ ਨੂੰ ਮੁੱਢਲੀਆਂ ਪ੍ਰਸ਼ਾਸ਼ਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਆਮ ਲੋਕਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 ‘ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ।
ਇਸ ਮੌਕੇ ਸਿਮਰਨਜੀਤ ਸਿੰਘ ਕੋਛੜ, ਹਰਪ੍ਰੀਤ ਸਿੰਘ ਕੋਛੜ, ਪ੍ਰੇਮ ਸਿੰਘ ਮੱਲ੍ਹੀ ਹਲਕਾ ਇੰਚਾਰਜ ਗਿੱਲ, ਹਰਪ੍ਰੀਤ ਸਿੰਘ ਮੈਹਮੀ ਪ੍ਰਧਾਨ ਦਿਹਾਤੀ, ਮਾਸਟਰ ਹਰੀ ਸਿੰਘ ਦਫ਼ਤਰ ਇੰਚਾਰਜ, ਸ਼ਰਨਪਾਲ ਸਿੰਘ ਮੱਕੜ ਜਨਰਲ ਸਕੱਤਰ, ਬਨੀ ਮਲਹੋਤਰਾ ਤੋ ਇਲਾਵਾ ਹੋਰ ਵੀ ਹਾਜ਼ਰ ਸਨ।
You may like
-
ਹਲਕਾ ਆਤਮ ਨਗਰ ਦੇ ਆਤਮ ਪਾਰਕ ‘ਚ ਵੋਟਰਾਂ ਨੂੰ ਕੀਤਾ ਜਾਗਰੂਕ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਗੁਰੂ ਨਾਨਕ ਕਲੋਨੀ ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 45 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ
-
ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਕਾਰੀ ਸਕੂਲ ‘ਚ ਮੁਰੰਮਤ ਕਾਰਜ਼ਾਂ ਦਾ ਉਦਘਾਟਨ