Connect with us

ਪੰਜਾਬ ਨਿਊਜ਼

ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਇਕ ਹੋਰ ਅਹਿਮ ਐਲਾਨ, ਸੂਬੇ ਦੇ ਟਰਾਂਸਪੋਰਟਰਾਂ ਨੂੰ ਦਿੱਤੀ ਵੱਡੀ ਰਾਹਤ

Published

on

Another important announcement of Bhagwant Mann Government of Punjab, a big relief to the transporters of the state

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਕਾਰਨ ਜਿਹੜੇ ਟਰਾਂਸਪੋਰਟਰ ਮੋਟਰ ਟੈਕਸ ਨਹੀਂ ਭਰ ਸਕੇ ਸਨ, ਉਹ ਹੁਣ ਅਗਲੇ 3 ਮਹੀਨਿਆਂ ਤੱਕ ਬਕਾਇਆ ਟੈਕਸ ਭਰ ਸਕਣਗੇ। ਉਨ੍ਹਾਂ ਕਿਹਾ ਕਿ ਇਹ ਟੈਕਸ ਬਗੈਰ ਜੁਰਮਾਨੇ ਦੇ ਭਰਿਆ ਜਾ ਸਕੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਟਰਾਂਸਪੋਰਟਰਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਟਵੀਟ ਕੀਤਾ ਗਿਆ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਸੂਬੇ ਦੇ ਟਰਾਂਸਪੋਰਟਰਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਅਹਿਮ ਐਲਾਨ ਕਰਨਗੇ, ਜਿਸ ਨਾਲ ਆਟੋ ਰਿਕਸ਼ਾ ਚਾਲਕਾਂ ਅਤੇ ਕੈਬ ਡਰਾਈਵਰਾਂ ਨੂੰ ਵੱਡੀ ਰਾਹਤ ਮਿਲੇਗੀ।

Facebook Comments

Trending