ਲੁਧਿਆਣਾ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਹੇਠ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਸੰਸਥਾਵਾਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਇਕ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ਼ ਵਿੱਚ ਸੁਖਮਨੀ ਸਾਹਿਬ ਦੇ ਪਾਠ ਅਤੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ।
ਇਸ ਮੌਕੇ ਨਨਕਾਣਾ ਸਾਹਿਬ ਐਜੂਕੇਸ਼ਨਲ ਟਰੱਸਟ ਦੇ ਆਨਰੇਰੀ ਡਾਇਰੈਕਟਰ ਸ੍ਰ। ਇੰਦਰਪਾਲ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਅਧੀਨ ਚੱਲ ਰਹੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਨੌਜਵਾਨ ਪੀੜ੍ਹੀ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਉਣ ਅਤੇ ਗੁਰੂ ਤੇਗ ਬਹਾਦਰ ਜੀ ਵਲੋਂ ਦਰਸਾਈਆਂ ਗਈਆਂ ਉਚੀਆਂ ਅਤੇ ਸੁਚੀਆਂ ਇਖਲਾਕੀ ਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਲੋੜ ਉਪਰ ਵਿਸ਼ੇਸ਼ ਤੌਰ ‘ਤੇ ਜੋਰ ਦਿੱਤਾ ਜਾਂਦਾ ਹੈ।
ਇਸ ਮੌਕੇ ਉਪ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਅਤੇ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਡਾ। ਸ।ਪ। ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਲਾਹੀ ਫਲਸਫੇ ਤੋਂ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕਰਨਾ ਸਾਡਾ ਸਭ ਦਾ ਅਕਾਦਮਿਕ ਅਤੇ ਨੈਤਿਕ ਫਰਜ਼ ਹੈ ਤਾਂ ਜੋ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀਆਂ ਵਿਸ਼ਵ ਵਿਆਪੀ ਸਿੱਖਿਆਵਾਂ ਅਤੇ ਉਹਨਾਂ ਦੇ ਮਾਨਵੀ ਸਰੋਕਾਰ ਸਮੁਚੀ ਮਨੁਖ ਜਾਤੀ ਦੇ ਜੀਵਨ ਸ਼ੈਲੀ ਦਾ ਅਨਿੱਖੜਵਾਂ ਅੰਗ ਬਣਾ ਸਕਣ।
ਪ੍ਰੋਗਰਾਮ ਦੇ ਅੰਤ ੋਚ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਾਸਲ ਦੀ ਸਰਪ੍ਰਸਤੀ ਹੇਠ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਫ਼ਲਸਫ਼ੇ ਦੇ ਪ੍ਰਚਾਰ-ਪ੍ਰਸਾਰ ਲਈ ਨਿਰੰਤਰ ਅਤੇ ਅਣਥੱਕ ਕਾਰਜ ਕਰ ਰਹੀਆਂ ਹਨ। ਉਹਨਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉਪਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨਾਲ ਸਬੰਧਤ ਅਨੇਕਾਂ ਵੈਬੀਨਾਰਾਂ, ਕੁਇਜ਼ ਮੁਕਾਬਲੇ, ਵਾਰ ਕਵੀਸ਼ਰੀ, ਭਾਸ਼ਣ, ਸ਼ਬਦ ਗਾਇਨ ਪ੍ਰਤੀਯੋਗਤਾਵਾਂ ਆਦਿ ਦਾ ਸਫਲਤਾ ਪੂਰਵਕ ਅਯੋਜਨ ਕੀਤਾ ਜਾ ਚੁੱਕਾ ਹੈ।