ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸਿਖਿਆ ਦਾ ਦਿੱਲੀ ਮਾਡਲ ਲਾਗੂ ਕਰਨ ਸਬੰਧੀ ਟਿੱਪਣੀ ਕਰਦੇ ਹੋਏ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾੜੀ ਮੇਘਾ ਨੇ ਕਿਹਾ ਕਿ ਸਿੱਖਿਆ ਦਾ ਪ੍ਰਬੰਧ ਕਰਨ ਲਈ ਸਭ ਤੋਂ ਪਹਿਲਾਂ ਸਿੱਖਿਆ ਦੇ ਉਦੇਸ਼ ਦੇਖਣੇ ਚਾਹੀਦੇ ਹਨ । ਸਿੱਖਿਆ ਦਾ ਮੁੱਖ ਉਦੇਸ਼ ਵਿਅਕਤੀਆਂ ਤੇ ਨਾਗਰਿਕਾਂ ਦਾ ਸਰਬ ਪੱਖੀ ਵਿਕਾਸ ਕਰਨਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿੱਲੀ ਮਾਡਲ ਲਾਗੂ ਕਰਨ ਸਬੰਧੀ ਇਹ ਪ੍ਰਸ਼ਨ ਪੈਦਾ ਹੁੰਦਾ ਹੈ ਕਿ ਕੀ ਦਿੱਲੀ ਦੇ ਸਾਰੇ ਸਕੂਲ ਇੱਕੋ ਜਿਹੇ ਪ੍ਰਬੰਧ ਹੇਠ ਚੱਲਦ ਹਨ ? ਜੇ ਨਹੀਂ ਹਨ ਤਾਂ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਕੁਝ ਸਕੂਲਾਂ ਨੂੰ ਵਿਸ਼ੇਸ਼ ਅਤੇ ਖਾਸ ਸਹੂਲਤਾਂ ਦੇ ਕੇ ਸਿੱਖਿਆ ਦਾ ਸੁਧਾਰ ਨਹੀਂ ਕੀਤਾ ਜਾ ਸਕਦਾ। ਇਸ ਦੇ ਉਲਟ ਇਸ ਨਾਲ ਸਮਾਜ ਵਿੱਚ ਵਖਰੇਵੇਂ ਪੈਦਾ ਹੋਣਗੇ।
ਜੱਥੇਬੰਦੀ ਨੇ ਪੰਜਾਬ ਸਰਕਾਰ ਤੋੰ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਵੱਖ ਵੱਖ ਵਰਗਾਂ ਦੇ ਠੇਕਾ ਅਧਾਰਤ ਵਲੰਟੀਅਰਾਂ ਅਧਿਆਪਕਾਂ ਅਤੇ ਪਿਕਟਿਸ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ, ਪ੍ਰਾਇਮਰੀ ਸਕੂਲਾਂ ਵਿਚ ਪੰਜਵੀਂ ਜਮਾਤ ਤੱਕ ਜਮਾਤ ਅਨੁਸਾਰ 5 ਅਧਿਆਪਕ ਦੇਣ, ਪ੍ਰੀ ਪ੍ਰਾਇਮਰੀ ਲਈ ਵਿਸ਼ੇਸ਼ ਪ੍ਰਬੰਧ ਕਰਨ, ਸੈਕੰਡਰੀ ਸਿੱਖਿਆ ਵਿੱਚ ਵਿਸ਼ੇਵਾਇਜ ਰੈਗੂਲਰ ਅਧਿਆਪਕਾਂ ਦੀਆਂ ਅਸਾਮੀਆਂ ਭਰਨਆਦਿ ਦੀ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਤ ਮੰਗ ਕੀਤੀ ਹੈ ।