ਅਪਰਾਧ
ਐੱਸਟੀਐੱਫ ਦੀ ਟੀਮ ‘ਤੇ ਫਾਇਰਿੰਗ ਕਰਨ ਵਾਲੇ ਦੇ ਘਰ ਛਾਪਾਮਾਰੀ, ਕਰੋੜਾਂ ਰੁਪਏ ਦੀ ਹੈਰੋਇਨ, ਅਫ਼ੀਮ ਬਰਾਮਦ
Published
3 years agoon
ਲੁਧਿਆਣਾ : ਐੱਸਟੀਐੱਫ ਦੀ ਟੀਮ ‘ਤੇ ਗੋਲ਼ੀਆਂ ਚਲਾ ਕੇ ਸਰਕਾਰੀ ਕਾਰ ਨੂੰ ਟੱਕਰ ਮਾਰਨ ਵਾਲੇ ਮੁਲਜ਼ਮ ਦੇ ਘਰ ਛਾਪਾਮਾਰੀ ਕਰ ਕੇ ਕਰੋੜਾਂ ਰੁਪਏ ਦੀ ਹੈਰੋਇਨ, ਡਰੱਗ ਮਨੀ, ਜ਼ਿੰਦਾ ਕਾਰਤੂਸ ਅਤੇ ਅਫ਼ੀਮ ਬਰਾਮਦ ਕੀਤੀ ਹੈ। ਥਾਣਾ ਸਦਰ ਪੁਲਿਸ ਨੇ ਮੁਲਜ਼ਮ ਦੀਪਕ ਕੁਮਾਰ ਖ਼ਿਲਾਫ਼ ਬੀਤੀ ਰਾਤ ਹੀ ਇਰਾਦਾ ਕਤਲ ਅਤੇ ਹੋਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਸੀ।
ਜਾਣਕਾਰੀ ਦਿੰਦਿਆਂ ਐੱਸਟੀਐੱਫ ਲੁਧਿਆਣਾ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕੇ ਬੀਤੀ ਸ਼ਾਮ ਟੀਮ ਨੇ ਧਾਂਦਰਾ ਰੋਡ ‘ਤੇ ਪੈਂਦੀ ਮਾਣਕਵਾਲ ਇਨਕਲੇਵ ਦੇ ਲਾਗੇ ਨਾਕਾਬੰਦੀ ਕੀਤੀ ਹੋਈ ਸੀ। ਟੀਮ ਨੂੰ ਸੂਚਨਾ ਸੀ ਕਿ ਜਮਾਲਪੁਰ ਦੇ ਸੁਖਦੇਵ ਨਗਰ ਦੇ ਰਹਿਣ ਵਾਲੇ ਮੁਲਜ਼ਮ ਦੀਪਕ ਕੁਮਾਰ ਉਰਫ਼ ਦੀਪੂ ਕੰਡੇ ਨੇ ਫਾਰਚੂਨਰ ਕਾਰ ਵਿੱਚ ਸਵਾਰ ਹੋ ਕੇ ਹੈਰੋਇਨ ਦੀ ਸਪਲਾਈ ਦੇਣ ਜਾਣਾ ਹੈ।
ਐੱਸਟੀਐੱਫ ਦੀ ਟੀਮ ਨੇ ਧਾਂਦਰਾ ਰੋਡ ‘ਤੇ ਪੈਂਦੇ ਜੈਨ ਮੰਦਰ ਦੇ ਲਾਗੇ ਫਾਰਚੂਨਰ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਮੁਲਜ਼ਮ ਦੀਪਕ ਕੁਮਾਰ ਨੇ ਕਾਰ ਨੂੰ ਆਪਣੀ ਫਾਰਚੂਨਰ ਗੱਡੀ ਨਾਲ ਟੱਕਰ ਮਾਰੀ ਅਤੇ ਐੱਸਟੀਐੱਫ ਦੀ ਟੀਮ ‘ਤੇ ਫਾਇਰਿੰਗ ਕਰਦਾ ਹੋਇਆ ਮੌਕੇ ਤੋਂ ਫ਼ਰਾਰ ਹੋ ਗਿਆ। ਮੁਲਜ਼ਮ ਵੱਲੋਂ ਗੋਲ਼ੀਆਂ ਚਲਾਉਣ ਤੇ ਐੱਸਟੀਐੱਫ ਦੇ ਮੁਲਾਜ਼ਮਾਂ ਨੇ ਵੀ ਜਵਾਬੀ ਫਾਇਰਿੰਗ ਕੀਤੀ। ਫਾਇਰਿੰਗ ਦੌਰਾਨ ਵਾਲ-ਵਾਲ ਬਚੇ ਐੱਸਟੀਐੱਫ ਦੇ ਮੁਲਾਜ਼ਮਾਂ ਨੇ ਕਾਰ ਦਾ ਪਿੱਛਾ ਕੀਤਾ ਪਰ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਟੀਐੱਫ ਦੇ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਐੱਸਟੀਐੱਫ ਦੀ ਟੀਮ ਅਤੇ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਦੇ ਮੁਲਜ਼ਮ ਦੀਪਕ ਕੁਮਾਰ ਉਰਫ ਕੰਡੇ ਦੇ ਘਰ ਵੀਰਵਾਰ ਸਵੇਰੇ ਛਾਪਾਮਾਰੀ ਕੀਤੀ ਅਤੇ ਉਸ ਦੇ ਘਰੋਂ 315 ਗ੍ਰਾਮ ਹੈਰੋਇਨ ,20 ਗਰਾਮ ਅਫ਼ੀਮ ,2 ਜਿੰਦਾ ਕਾਰਤੂਸ ਅਤੇ 21800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
You may like
-
ਜੰਮੂ ਪੁਲਿਸ ਦੇ ਹੱਥੇ ਚੜਿਆ ਜਲੰਧਰ ਦਾ ਤਸਕਰ, ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਕੀਤੇ ਬਰਾਮਦ
-
ਨਸ਼ਿਆਂ ਦੀ ਸਮੱਸਿਆ ‘ਤੇ ਚਰਚਾ ਕਰਨ ਲਈ ਬੁਲਾਇਆ ਜਾਵੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ – ਡਾ. ਇੰਦਰਜੀਤ ਸਿੰਘ
-
ਨਸੀਬ ਕੈਂਸਰ ਕੇਅਰ ਸੁਸਾਇਟੀ ਵਲੋਂ ਨਸ਼ਿਆਂ ਅਤੇ ਕੈਂਸਰ ਵਿਰੁੱਧ ਲਗਾਇਆ ਜਾਗਰੂਕਤਾ ਕੈਂਪ
-
ਲੁਧਿਆਣਾ ‘ਚ ਤਲਾਸ਼ੀ ਮੁਹਿੰਮ, ਡੀਜੀਪੀ ਨੇ ਬੱਸ ਸਟੈਂਡ ਤੋਂ ਕੀਤੀ ਚੈਕਿੰਗ ਦੀ ਸ਼ੁਰੂਆਤ
-
ਕਰਿਆਨੇ ਦੀ ਦੁਕਾਨ ’ਤੇ ਬੈਠੇ ਵਿਅਕਤੀ ਨੂੰ ਚਾ/ਕੂ ਦਿਖਾ ਕੇ ਖੋਹਿਆ ਮੋਬਾਇਲ
-
ਲੁੱਟ ਖੋਹ ਕਰਨ ਵਾਲੇ 3 ਗ੍ਰਿਫ਼ਤਾਰ, ਅੱਠ ਮੋਬਾਈਲ, ਇਕ ਦਾਤ, ਖਿਡੌਣਾ ਪਿਸਤੌਲ ਤੇ ਐਕਟੀਵਾ ਬਰਾਮਦ