Connect with us

ਪੰਜਾਬੀ

 ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ

Published

on

The main objective is to provide basic amenities to the residents - MLA Kulwant Singh Sidhu

ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 42 ਅਧੀਨ ਰਾਧਾ ਸੁਆਮੀ ਰੋਡ, ਧੂਰੀ ਲਾਈਨ ਦੇ ਪਿੱਛੇ ਕਰੀਬ 56 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਸੜ੍ਹਕ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਐਕਸੀਅਨ ਸ੍ਰੀ ਸ਼ਾਂਤੀ ਸਰੂਪ, ਐਸ.ਡੀ.ਓ. ਸ.ਤਰਨਜੀਤ ਸਿੰਘ, ਜੇ.ਈ. ਸ੍ਰੀ ਅਸੀਮ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ।

ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਲਗਭਗ ਡੇਢ ਕਿਲੋਮੀਟਰ ਸੜ੍ਹਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 56 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ।

ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

Facebook Comments

Trending