Connect with us

ਅਪਰਾਧ

ਵਪਾਰ ਦੇ ਮਾਮਲੇ ‘ਚ ਸਾਢੇ 75 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ 3 ਖ਼ਿਲਾਫ਼ ਕੇਸ ਦਰਜ

Published

on

Case registered against 3 for fraud of Rs 75 lakh in business case

ਲੁਧਿਆਣਾ : ਵਪਾਰ ਦੇ ਮਾਮਲੇ ਵਿਚ ਸਾਢੇ 75 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਮੁੰਬਈ ਦੇ ਰਹਿਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਨੂ ਚੋਪੜਾ ਵਾਸੀ ਗੁਰੂ ਵਿਹਾਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਪੁਲਿਸ ਵਲੋਂ ਇਸ ਸੰਬੰਧੀ ਬੋਰਸ ਐਂਡਰਸ, ਕੋਰਲੀਨਾ ਤੇ ਸੀਮਾ ਜੈਨ ਵਾਸੀ ਮੁੰਬਈ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੂੰ ਉਸ ਨੇ ਸਾਢੇ 75 ਲੱਖ ਰੁਪਏ ਦੇ ਕਰੀਬ ਰਕਮ ਰਸਾਇਣ ਤੇਲ ਲਈ ਦਿੱਤਾ ਸੀ ਪਰ ਕਥਿਤ ਦੋਸ਼ੀਆਂ ਨੇ ਨਾ ਤਾਂ ਉਸ ਪਤੇ ‘ਤੇ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ ਹੈ।

Facebook Comments

Trending