ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਅੱਜ ਵੀਰਵਾਰ ਨੂੰ ਪਹਿਲੀ ਵਾਰ ਸਨਅਤੀ ਸ਼ਹਿਰ ਲੁਧਿਆਣਾ ਪਹੁੰਚੇ ਡਾ ਮਨਮੋਹਨ ਸਿੰਘ ਆਡੀਟੋਰੀਅਮ, ਪੀਏਯੂ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਰਾਹਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਜ਼ਿਲ੍ਹੇ ਦੀਆਂ 14 ਵਿੱਚੋਂ 13 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ। ਭਗਵੰਤ ਮਾਨ ਦੇ ਆਉਣ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਲਏ ਹਨ। ਮੁੱਖ ਮੰਤਰੀ ਰਾਮਗੜ੍ਹੀਆ ਭਾਈਚਾਰੇ ਦੇ ਪਤਵੰਤਿਆਂ ਨੂੰ ਵੀ ਸਨਮਾਨਿਤ ਕਰਨਗੇ।