Connect with us

ਪੰਜਾਬ ਨਿਊਜ਼

CM ਬਣਨ ਮਗਰੋਂ ਪਹਿਲੀ ਵਾਰ ਲੁਧਿਆਣਾ ਪੁੱਜੇ ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਲਾਏ ਰਗੜੇ

Published

on

MSP will be given on coral and basmati in Punjab: CM Bhagwant Mann

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਹੱਥੋਂ ਅੰਮ੍ਰਿਤ ਛੱਕਣ ਵਾਲੇ ਅਤੇ ਬਾਬਾ ਬੰਦਾ ਬਹਾਦਰ ਦੀਆਂ ਫ਼ੌਜਾਂ ਨਾਲ ਸਹਿਯੋਗ ਕਰਨ ਵਾਲੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਬਹੁਤ ਬਹਾਦਰ ਸਨ ਅਤੇ ਬਹਾਦਰੀ ਉਨ੍ਹਾਂ ਨੂੰ ਵਿਰਸੇ ‘ਚ ਮਿਲੀ ਸੀ। ਉਨ੍ਹਾਂ ਕਿਹਾ ਕਿ ਸਾਡਾ ਵਿਰਸਾ ਮਹਾਨ ਯੋਧਿਆਂ ਦੀ ਬਹਾਦਰੀ ਨਾਲ ਭਰਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਜ਼ੁਲਮਾਂ ਖ਼ਿਲਾਫ਼ ਲੜਾਈਆਂ ਲੜੀਆਂ ਹਨ। ਉਨ੍ਹਾਂ ਕਿਹਾ ਕਿ ਜ਼ੁਲਮਾਂ ਖ਼ਿਲਾਫ਼ ਲੜਾਈ ਅੱਜ ਵੀ ਜਾਰੀ ਹੈ ਪਰ ਫ਼ਰਕ ਸਿਰਫ ਇੰਨਾ ਹੈ ਕਿ ਅੱਜ ਆਪਣੇ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦੇ 50 ਦਿਨਾਂ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 26,454 ਨੌਕਰੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕ ਪੱਖੀ ਫ਼ੈਸਲੇ ਲੈ ਰਹੀ ਹੈ।

ਇਸ ਮੌਕੇ ਭਗਵੰਤ ਮਾਨ ਵੱਲੋਂ ਆਪਣੇ ਵਿਰੋਧੀਆਂ ‘ਤੇ ਵੀ ਖੂਬ ਰਗੜੇ ਲਾਏ ਗਏ। ਉਨ੍ਹਾਂ ਕਿਹਾ ਕਿ ਹਾਰੇ ਹੋਏ ਲੀਡਰ ਸਰਕਾਰੀ ਕੋਠੀਆਂ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ 25 ਸਾਲਾਂ ਬਾਅਦ ਇਕ ਸਰਕਾਰੀ ਕੋਠੀ ਖ਼ਾਲੀ ਕਰਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਰਕਾਰਾਂ ਸਭ ਕੰਮ ਕਰ ਦਿੰਦੀਆਂ ਤਾਂ ਉਨ੍ਹਾਂ ਨੂੰ ਅਤੇ ਅਰਵਿੰਦ ਕੇਜਰੀਵਾਲ ਨੂੰ ਸਿਆਸਤ ‘ਚ ਆਉਣ ਦੀ ਕੀ ਲੋੜ ਸੀ।

ਭਗਵੰਤ ਮਾਨ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਭ ਉਨ੍ਹਾਂ ਦੇ ਪਾਏ ਰਸਤੇ ‘ਤੇ ਚੱਲੀਏ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਖੇਤੀ ਨੂੰ ਲੈ ਕੇ ਵੀ ਵੱਡੇ ਫ਼ੈਸਲੇ ਲੈ ਰਹੇ ਹਾਂ ਅਤੇ ਇਸ ਦੇ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਰੋਜ਼ ਮੀਟਿੰਗਾਂ ਹੋ ਰਹੀਆਂ ਹਨ।

Facebook Comments

Trending