ਪੰਜਾਬੀ
ਪੀ.ਏ.ਯੂ. ਵਿੱਚ ਕਿਸਾਨ ਕਲੱਬ ਦੀ ਹੋਈ ਮਾਸਿਕ ਮੀਟਿੰਗ
Published
3 years agoon

ਲੁਧਿਆਣਾ : ਅੱਜ ਪੀ.ਏ.ਯੂ. ਵਿੱਚ ਕਿਸਾਨ ਕਲੱਬ ਦੀ ਮਾਸਿਕ ਮੀਟਿੰਗ ਕਰਵਾਈ ਗਈ ਜਿਸ ਵਿੱਚ ਖੇਤੀ ਨਾਲ ਸੰਬੰਧਤ ਮੌਜੂਦਾ ਮਸਲਿਆਂ ਬਾਰੇ ਮਾਹਿਰਾਂ ਨੇ ਭਾਸ਼ਣ ਦਿੱਤੇ । ਆਰੰਭ ਵਿੱਚ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਸਾਨ ਕਲੱਬ ਦੀਆਂ ਗਤੀਵਿਧੀਆਂ ਬਾਰੇ ਚਰਚਾ ਕੀਤੀ । ਉਹਨਾਂ ਕਿਹਾ ਕਿ ਲੋਕਡਾਊਨ ਦੇ ਦੌਰਾਨ ਵੀ ਕਲੱਬ ਨੇ ਤਾਜ਼ਾ ਅਤੇ ਨਵੀਨ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਈ ਹੈ ।
ਹੁਣ ਕਿਸਾਨ ਕਲੱਬ ਦੀਆਂ ਗਤੀਵਿਧੀਆਂ ਦੁਬਾਰਾ ਸ਼ੁਰੂ ਹੋ ਗਈਆਂ ਹਨ । ਡਾ. ਰਿਆੜ ਨੇ ਵਿਗਿਆਨਕ ਖੇਤੀ ਵਿੱਚ ਖੇਤੀ ਸਾਹਿਤ ਦੀ ਮਹੱਤਤਾ ਬਾਰੇ ਵੀ ਗੱਲ ਕੀਤੀ । ਡਾ. ਮਨਪ੍ਰੀਤ ਸਿੰਘ ਖੀਵਾ ਨੇ ਝੋਨੇ ਦੀ ਪਨੀਰੀ ਦੀ ਬਿਜਾਈ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਬਾਰੇ ਵਿਸਥਾਰ ਨਾਲ ਗੱਲ ਕੀਤੀ । ਉਹਨਾਂ ਕਿਹਾ ਕਿ ਇਸ ਤਕਨੀਕ ਨਾਲ ਨਾ ਸਿਰਫ ਪਾਣੀ ਦੀ ਬੱਚਤ ਹੁੰਦੀ ਹੈ ਬਲਕਿ ਖਰਚਾ ਵੀ ਘਟਦਾ ਹੈ ।
ਡਾ. ਜੁਪਿੰਦਰ ਕੌਰ ਨੇ ਸਾਉਣੀ ਦੀਆਂ ਫਸਲਾਂ ਵਿੱਚ ਜੈਵਿਕ ਖਾਦਾਂ ਦੀ ਵਰਤੋਂ ਬਾਰੇ ਆਪਣਾ ਭਾਸ਼ਣ ਦਿੱਤਾ । ਉਹਨਾਂ ਕਿਹਾ ਕਿ ਜੈਵਿਕ ਖਾਦਾਂ ਦੀ ਵਰਤੋਂ ਮਿੱਟੀ ਵਿੱਚ ਸੂਖਮ ਤੱਤਾਂ ਦੀ ਲੋੜ ਪੂਰਾ ਕਰਕੇ ਝਾੜ ਵਿੱਚ ਵਾਧਾ ਕਰਦੀ ਹੈ । ਸਮਾਗਮ ਦਾ ਸੰਚਾਲਨ ਕਰਦਿਆਂ ਸਵਾਗਤੀ ਸ਼ਬਦ ਸ਼੍ਰੀ ਰਵਿੰਦਰ ਭਲੂਰੀਆ ਨੇ ਕਹੇ । ਅੰਤ ਵਿੱਚ ਕਿਸਾਨ ਕਲੱਬ ਦੇ ਪ੍ਰਧਾਨ ਸ਼੍ਰੀ ਅਮਰਿੰਦਰ ਸਿੰਘ ਪੂਨੀਆ ਨੇ ਸਭ ਦਾ ਧੰਨਵਾਦ ਕੀਤਾ ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ