ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਮਿਲਰਗੰਜ ਲੁਧਿਆਣਾ ਵਿਖੇ ਵਿਦਿਆਰਥਣਾਂ ਦਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਤੇ ਸ. ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਮੁੱਖ ਮਹਿਮਾਨ ਅਤੇ ਸਰਬਜੀਤ ਕੌਰ ਮਾਣੂਕੇ ਐੱਮ .ਐੱਲ. ਏ. ਜਗਰਾਉਂ, ਮਨਵਿੰਦਰ ਸਿੰਘ ਗਿਆਸਪੁਰਾ ਐੱਮ. ਐੱਲ .ਏ .ਪਾਇਲ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਕਾਲਜ ਵਿਹੜੇ ਪਹੁੰਚ ਕੇ ਸਮਾਗਮ ਦੀ ਸ਼ੋਭਾ ਨੂੰ ਵਧਾਇਆ।
ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ, ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ: ਰਾਜੇਸ਼ਵਰਪਾਲ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਗਰਮ ਜੋਸ਼ੀ ਨਾਲ ਸਵਾਗਤ ਕੀਤਾ। ਸਮਾਗਮ ਦਾ ਆਰੰਭ ਐੱਮ.ਏ.ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਦੁਆਰਾ ‘ਦੇਹ ਸਿਵਾ ਬਰ ਮੋਹਿ ‘ ਸ਼ਬਦ ਗਾਇਨ ਨਾਲ ਕੀਤਾ ਗਿਆ। ਮੁੱਖ ਮਹਿਮਾਨ ਦੁਆਰਾ ਗਰੈਜੂਏਟ ਤੇ ਪੋਸਟ ਗ੍ਰੈਜੂਏਟ ਪੱਧਰ ਦੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਦਿੱਤੀਆਂ ਗਈਆਂ।
ਇਸ ਮੌਕੇ ਲਗਭਗ 940 ਡਿਗਰੀਆਂ ਵੰਡੀਆਂ ਗਈਆਂ। ਸਿੱਖਿਆ, ਖੇਡ ਤੇ ਸਭਿਆਚਾਰਕ ਗਤੀਵਿਧੀਆਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਨੂੰ ਰੋਲ ਆਫ਼ ਆਨਰ ਦੇ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਸ: ਕੁਲਤਾਰ ਸਿੰਘ ਸੰਧਵਾ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਜੋ ਸਿੱਖਿਆ ਇਸ ਕਾਲਜ ਵਿਚੋਂ ਪ੍ਰਾਪਤ ਕੀਤੀ ਹੈ ਉਸਨੂੰ ਆਪਣੇ ਦੇਸ਼ ਤੇ ਮਾਨਵਤਾ ਦੀ ਭਲਾਈ ਦੇ ਲਈ ਪ੍ਰਯੋਗ ਕਰਨ।
ਪ੍ਰਿੰਸੀਪਲ ਡਾ. ਰਾਜੇਸ਼ਵਰਪਾਲ ਕੌਰ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਕਾਲਜ ਦੀਆਂ ਪ੍ਰਾਪਤੀਆਂ ‘ਤੇ ਰੌਸ਼ਨੀ ਪਾਉਂਦੇ ਹੋਏ ਕਿਹਾ ਕਿ ਕਾਲਜ ਨੇ ਹਮੇਸ਼ਾਂ ਨੈਤਿਕ ਮੁੱਲਾਂ ਨਾਲ ਭਰਪੂਰ ਸਿੱਖਿਆ ‘ਤੇ ਬਲ ਦਿੱਤਾ ਹੈ। ਅਸੀਂ ਆਸ ਕਰਦੇ ਹਾਂ ਕਿ ਵਿਦਿਆਰਥੀ ਆਪਣੇ ਭਵਿੱਖ ਦੇ ਨਾਲ ਕਾਲਜ ਦਾ ਨਾਮ ਵੀ ਰੌਸ਼ਨ ਕਰਨ। ਸਾਡੇ ਲਈ ਬਹੁਤ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਐੱਮ॰ਐੱਲ..ਏ. ਸਰਬਜੀਤ ਕੌਰ ਮਾਣੂਕੇ ਸਾਡੇ ਕਾਲਜ ਦੀ ਸਾਬਕਾ ਵਿਦਿਆਰਥਣ ਹੈ।
ਰਾਮਗੜ੍ਹੀਆ ਐਜੂਕੇਸ਼ਨਲ ਕੌਸਲ ਦੇ ਪ੍ਰਧਾਨ ਸ .ਰਣਜੋਧ ਸਿੰਘ ਨੇ ਵਿਦਿਆਰਥਣਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਪ੍ਰਸ਼ੰਸਾ ਅਤੇ ਕਿਹਾ ਕਿ ਉਹਨਾਂ ਨੇ ਆਪਣੀ ਸਖ਼ਤ ਮਿਹਨਤ ਤੇ ਦ੍ਰਿੜ੍ਹ ਲਗਨ ਨਾਲ ਜ਼ਿੰਦਗੀ ਦੀਆਂ ਇਹਨਾਂ ਉੱਚੀਆਂ ਸਿਖਰਾਂ ਨੂੰ ਛੋਹਿਆ ਹੈ। ਰਾਮਗੜ੍ਹੀਆ ਮਿਸਲ ਦੇ ਸੰਸਥਾਪਕ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਅੱਜ 299ਵੇਂ ਜਨਮ ਦਿਨ ਦੇ ਮੌਕੇ ਇਤਿਹਾਸ ਵਿੱਚ ਉਨ੍ਹਾਂ ਦੇ ਦਿੱਤੇ ਯੋਗਦਾਨ ਨੂੰ ਯਾਦ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਅਵਸਰ ‘ਤੇ ਡਾ: ਨਿਰਮਲ ਜੌੜਾ , ਪ੍ਰੋ: ਗੁਰਭਜਨ ਗਿੱਲ,ਕਾਲਜ ਦੇ ਸਾਬਕਾ ਪ੍ਰਿੰਸੀ ਪਲ ਡਾ: ਨਰਿੰਦਰ ਕੌਰ ਸੰਧੂ,ਸਾਬਕਾ ਪ੍ਰੋ: ਜਸਬੀਰ ਕੌਰ ਪੁੰਨੀ, ਪ੍ਰੋ: ਮਨਜੀਤ ਕੌਰ ਸੇਠੀ ,ਪ੍ਰੋ: ਡਾ: ਸਵਰਨਜੀਤ ਕੌਰ ਗਰੇਵਾਲ ਅਤੇ ਪ੍ਰਿੰਸੀਪਲ ਡਾ: ਕਿਰਨਦੀਪ ਕੌਰ ਪ੍ਰਿੰਸੀਪਲ ਡਾ: ਮਨਜਿੰਦਰ ਕੌਰ , ਪ੍ਰਿੰਸੀਪਲ ਡਾ: ਸੁਮਨ ਲਤਾ,ਸ੍ਰੀ ਮੁਕੇਸ਼ ਅਰੋੜਾ , ਡਾ: ਸਤੀਸ਼ ਸ਼ਰਮਾ ਉਚੇਚੇ ਤੌਰ ‘ਤੇ ਪਹੁੰਚੇ।
ਇਸ ਮੌਕੇ ਕਾਲਜ ਪਰਿਵਾਰ ਵਲੋਂ ਡਾ; ਨਿਰਮਲ ਜੌੜਾ ਡਾਇਰੈਕਟਰ ਯੂਥ ਵੈਲਫੇਅਰ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਸੇਵਾ ਮੁਕਤ ਹੋਣ ਉਪਰੰਤ ਕਾਲਜ ਨੇ ਉਨ੍ਹਾਂ ਦੀਆਂ ਵੱਡਮੁਲੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਭੁਪਿੰਦਰ ਸਿੰਘ ਧਰੌੜ ਨੂੰ ਸਨਮਾਨਿਤ ਕੀਤਾ ਗਿਆ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਜਨਰਲ ਸਕੱਤਰ ਸ:ਗੁਰਚਰਨ ਸਿੰਘ ਲੋਟੇ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।