ਲੁਧਿਆਣਾ : ਪੁਲਿਸ ਨੇ ਜਾਇਦਾਦ ਦੇ ਮਾਮਲੇ ‘ਚ ਠੱਗੀ ਮਾਰਨ ਦੇ ਮਾਮਲੇ ‘ਚ ਪ੍ਰਾਪਰਟੀ ਡੀਲਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਵਿਜੇ ਸ਼ੰਕਰ ਵਾਸੀ ਫੋਕਲ ਪੁਆਇੰਟ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਮਾਮਲੇ ‘ਚ ਪੁਲਿਸ ਨੇ ਸੁਨੀਲ ਕੁਮਾਰ ਡੋਗਰਾ, ਦੀਪਕ ਸ਼ਰਮਾ, ਅਨੁਭਵ ਤੇ ਹੋਰਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ‘ਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਦੇਹੀਅਤੇ ਠੱਗੀ ਕਰਨ ਦਾ ਦੋਸ਼ ਲਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।