ਖੇਤੀਬਾੜੀ
ਪੀ ਏ ਯੂ ਨੇ ਕਿਸਾਨ ਬੀਬੀਆਂ ਨੂੰ ਖੇਤੀ ਸਿਖਲਾਈ ਦਿੱਤੀ
Published
3 years agoon
ਲੁਧਿਆਣਾ : ਪੀ ਏ ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਡਾ. ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਬੀਤੇ ਦਿਨੀਂ ਕਿਸਾਨ ਕਲੱਬ (ਲੇਡਿਜ਼ ਵਿੰਗ) ਦਾ ਇੱਕ ਰੋਜ਼ਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਵੱਧ ਤੋਂ ਵੱਧ ਕਿਸਾਨ ਬੀਬੀਆਂ ਨੂੰ ਖੇਤੀ ਸਹਾਇਕ ਧੰਦਿਆਂ ਦੀ ਤਕਨੀਕੀ ਜਾਣਕਾਰੀ ਪ੍ਰਾਪਤ ਕਰਕੇ ਇੱਕ ਸਫ਼ਲ ਉੱਦਮੀ ਵਜੋਂ ਆਪਣੀ ਪਹਿਚਾਣ ਬਨਾਉਣੀ ਚਾਹੀਦੀ ਹੈ।
ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ਼ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 46 ਕਿਸਾਨ ਬੀਬੀਆਂ ਨੇ ਭਾਗ ਲਿਆ। ਉਹਨਾਂ ਨੇ ਕਿਸਾਨ ਬੀਬੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨਾਲ ਜੁੜ ਕੇ ਖੇਤੀ ਸਹਾਇਕ ਧੰਦਿਆਂ ਦੀ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਹਾਸਿਲ ਕਰਨ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਕੋਲੋਂ ਉਹਨਾਂ ਦੇ ਅਨੁਭਵ ਪ੍ਰਾਪਤ ਕਰਨ ਤੇ ਜ਼ੋਰ ਦਿੱਤਾ।
ਭੋਜਨ ਤੇ ਪੋਸ਼ਣ ਵਿਭਾਗ ਤੋਂ ਡਾ. ਜਸਵਿੰਦਰ ਕੌਰ ਬਰਾੜ ਨੇ ਮੌਸਮੀ ਫ਼ਲਾਂ ਅਤੇ ਸਬਜ਼ੀਆਂ ਦੀ ਖੁਰਾਕੀ ਮਹਤੱਤਾ ਬਾਰੇ ਜਾਣਕਾਰੀ ਦਿੱਤੀ। ਡਾ. ਬਰਾੜ ਨੇ ਕਲੱਬ ਦੇ ਸਾਰੇ ਮੈਂਬਰਾਂ ਨੂੰ ਆਪਣੇ ਪਰਿਵਾਰਾਂ ਲਈ ਪੌਸ਼ਟਿਕ ਆਹਾਰ ਬਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਕਿਸਾਨ ਬੀਬੀਆਂ ਨੂੰ ਤਰਬੂਜ਼ ਤੋਂ ਪੰਚ ਅਤੇ ਜਲ-ਜੀਰਾ ਬਨਾਉਣ ਬਾਰੇ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ।
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ