Connect with us

ਪੰਜਾਬੀ

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 43 ਅਤੇ 44 ‘ਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Published

on

MLA Sidhu inaugurates road construction works in wards 43 and 44

ਲੁਧਿਆਣਾ : ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਹਲਕਾ ਆਤਮ ਨਗਰ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 43 ਅਤੇ 44 ਅਧੀਨ ਪੈਂਦੇ ਅਰਬਨ ਅਸਟੇਟ ਦੁੱਗਰੀ ਅਤੇ ਪਾਸੀ ਨਗਰ ਵਿਖੇ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਸਿੱਧੂ ਨੇ ਦੱਸਿਆ ਕਿ ਅਰਬਨ ਅਸਟੇਟ ਦੁੱਗਰੀ ਵਾਲੀ ਕਰੀਬ ਡੇਢ ਕਿਲੋਮੀਟਰ ਸੜ੍ਹਕ ਦੇ ਨਿਰਮਾਣ ‘ਤੇ ਲਗਭਗ 96 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਬਾਅਦ ਉਨ੍ਹਾਂ ਵਾਰਡ ਨੰਬਰ 43 ਅਧੀਨ ਪਾਸੀ ਨਗਰ ਵਿਖੇ ਵੀ 99 ਲੱਖ ਰੁਪਏ ਦੀ ਲਾਗਤ ਵਾਲੀਆਂ ਸੜ੍ਹਕਾਂ ਦੇ ਨਿਰਮਾਣ ਕਾਰਜਾਂ ਦਾ ਵੀ ਉਦਘਾਟਨ ਕੀਤਾ।

ਉਨ੍ਹਾਂ ਕਿਹਾ ਕਿ ਸੂੁਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਗਲੀ ਮੁਹੱਲੇ ਦੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵਸਨੀਕਾਂ ਵੱਲੋਂ ਫਤਵਾ ਜਾਰੀ ਕਰਕੇ ਉਨ੍ਹਾ ਨੂੰ ਸੇਵਾ ਕਰਨ ਦਾ ਮੌਕਾ ਬਖ਼ਸਿਆ ਹੈ ਜਿਸ ਨੂੰ ਉਹ ਅਜਾਂਈ ਨਹੀਂ ਜਾਣ ਦੇਣਗੇ।

ਉਨ੍ਹਾ ਦੱਸਿਆ ਕਿ ਇਸ ਕੇਂਦਰ ਵਿਖੇ ਲੋਕਾਂ ਨੂੰ ਕੰਪਿਊਟਰ, ਸਿਲਾਈ, ਕੱਢਾਈ ਅਤੇ ਬਿਊਟੀ ਪਾਰਲਰ ਦੇ ਕੋਰਸ ਬਿਲਕੁੱਲ ਮੁਫ਼ਤ ਕਰਵਾਏ ਜਾਣਗੇ। ਇਸ ਮੌਕੇ ਜੇ.ਈ. ਸ. ਸਿਮਰਜੀਤ ਸਿੰਘ, ਐਸ. ਕੇ. ਕੰਸਟਰੱਕਸ਼ਨ ਦੇ ਠੇਕੇਦਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

Facebook Comments

Trending