Connect with us

ਅਪਰਾਧ

ਪੰਜਾਬ ਦੇ ਸਾਬਕਾ ਵਿਧਾਇਕ ਬੈਂਸ ਨੂੰ HC ਤੋਂ ਨਹੀਂ ਮਿਲੀ ਰਾਹਤ, ਲੁਧਿਆਣਾ ਅਦਾਲਤ ਨੇ ਜਬਰ ਜਨਾਹ ਮਾਮਲੇ ‘ਚ ਦਿੱਤਾ ਸੀ ਭਗੌੜਾ ਕਰਾਰ

Published

on

Former Punjab MLA Bains gets no relief from HC, Ludhiana court declares fugitive in rape case

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਦੀ ਅਦਾਲਤ ਨੇ ਜਬਰਜਨਾਹ ਦੇ ਮਾਮਲੇ ਵਿੱਚ ਭਗੌੜਾ ਕਰਾਰ ਦੇ ਦਿੱਤਾ ਸੀ । ਸਿਮਰਜੀਤ ਬੈਂਸ ਅਤੇ ਹੋਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਲੁਧਿਆਣਾ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ।

ਜਸਟਿਸ ਲੀਜ਼ਾ ਗਿੱਲ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸਿਮਰਜੀਤ ਬੈਂਸ, ਪਰਮਜੀਤ ਅਤੇ ਕਰਮਜੀਤ ਨੂੰ ਕੋਈ ਰਾਹਤ ਦਿੱਤੇ ਬਿਨਾਂ ਸੁਣਵਾਈ 19 ਮਈ ਤਕ ਮੁਲਤਵੀ ਕਰ ਦਿੱਤੀ ਹੈ। ਬੈਂਸ ਤੇ ਹੋਰਾਂ ਨੇ ਆਪਣੇ ਖ਼ਿਲਾਫ਼ ਦਰਜ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ ਹੈ।

ਬੈਂਸ ਖ਼ਿਲਾਫ਼ ਦਰਜ ਹੋਏ ਬਲਾਤਕਾਰ ਦੇ ਇਸ ਕੇਸ ਵਿੱਚ ਲੁਧਿਆਣਾ ਦੀ ਅਦਾਲਤ ਨੇ 12 ਅਪ੍ਰੈਲ ਨੂੰ ਉਸ ਨੂੰ ਭਗੌੜਾ ਕਰਾਰ ਦਿੱਤਾ ਸੀ। ਬੈਂਸ ਤੋਂ ਇਲਾਵਾ ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਗੋਗੀ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਲੁਧਿਆਣਾ ਵਿੱਚ ਪੋਸਟਰ ਲਗਾਏ ਗਏ ਹਨ। ਲੋੜੀਂਦੇ ਐਲਾਨੇ ਗਏ ਸੱਤ ਵਿਅਕਤੀਆਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਪੁਲਿਸ ਪਹਿਲਾਂ ਵੀ ਇਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰ ਚੁੱਕੀ ਹੈ।

Facebook Comments

Trending