ਲੁਧਿਆਣਾ : ਸਰਕਾਰੀ ਸਕੂਲਾਂ ਵਿਚ ਨਾਨ-ਬੋਰਡ ਕਲਾਸਾਂ ਲਈ ਅਧਿਆਪਕ ਮਾਪਿਆਂ ਦੀ ਮਿਲਣੀ ਹੋ ਰਹੀ ਹੈ ਜੋ ਸ਼ੁੱਕਰਵਾਰ ਤੱਕ ਜਾਰੀ ਰਹਿਣਗੀਆਂ। ਮਾਪੇ ਜਮਾਤ ਦੇ ਅਨੁਸਾਰ ਅਤੇ ਆਪਣੀ ਸਹੂਲਤ ਅਨੁਸਾਰ ਸਕੂਲ ਪਹੁੰਚ ਰਹੇ ਹਨ। ਅਧਿਆਪਕ ਮਾਪਿਆਂ ਦੀ ਮੀਟਿੰਗ ਇਸ ਵਾਰ ਵੀ ਵਿਸ਼ੇਸ਼ ਹੈ ਕਿਉਂਕਿ ਮਾਪਿਆਂ ਨੂੰ 16 ਮਈ ਤੋਂ ਸ਼ੁਰੂ ਹੋਣ ਵਾਲੀਆਂ ਆਨਲਾਈਨ ਕਲਾਸਾਂ ਬਾਰੇ ਦੱਸਿਆ ਜਾ ਰਿਹਾ ਹੈ।
ਅੱਤ ਦੀ ਗਰਮੀ ਨੂੰ ਦੇਖਦੇ ਹੋਏ ਸਰਕਾਰ ਨੇ ਪਹਿਲਾਂ 16 ਮਈ ਤੋਂ 31 ਮਈ ਤੱਕ ਛੁੱਟੀ ਦਾ ਐਲਾਨ ਕੀਤਾ ਸੀ, ਜਦਕਿ ਸਰਕਾਰ ਨੇ ਪਹਿਲਾਂ 16 ਮਈ ਤੋਂ 31 ਮਈ ਤੱਕ ਛੁੱਟੀਆਂ ਦਾ ਐਲਾਨ ਇਸ ਸ਼ਰਤ ‘ਤੇ ਕੀਤਾ ਸੀ ਕਿ ਇਸ ਸਮੇਂ ਦੌਰਾਨ ਬੱਚਿਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ, ਇਸ ਲਈ ਆਨਲਾਈਨ ਕਲਾਸਾਂ ਲਗਾਈਆਂ ਜਾਣ।
ਪੀ.ਟੀ.ਐਮ. ‘ਚ ਪਹੁੰਚ ਰਹੇ ਮਾਪਿਆਂ ਨੂੰ ਜ਼ੋਰ ਦੇ ਕੇ ਕਿਹਾ ਜਾ ਰਿਹਾ ਹੈ ਕਿ ਬੱਚਿਆਂ ਨੂੰ ਨਿਯਮਿਤ ਤੌਰ ‘ਤੇ ਆਨਲਾਈਨ ਕਲਾਸਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਨੂੰ ਨੁਕਸਾਨ ਨਾ ਪਹੁੰਚੇ।
ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੀ ਟੀ ਐੱਮ ਦੌਰਾਨ ਸਕੂਲਾਂ ਨੂੰ ਸੁਝਾਅ ਬਕਸੇ ਲਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਤਾਂ ਜੋ ਮਾਪੇ ਸਕੂਲ ਦੀ ਬਿਹਤਰੀ ਲਈ ਆਪਣੇ ਸੁਝਾਅ ਦੇ ਸਕਣ। ਇਸ ਤੋਂ ਇਲਾਵਾ ਛੁੱਟੀਆਂ ਦੌਰਾਨ ਮਾਪੇ ਆਪਣੇ ਬੱਚਿਆਂ ਦੀ ਕਿਵੇਂ ਮਦਦ ਕਰ ਸਕਦੇ ਹਨ, ਇਹ ਵੀ ਅਧਿਆਪਕਾਂ ਵੱਲੋਂ ਦੱਸਿਆ ਜਾ ਰਿਹਾ ਹੈ ।