Connect with us

ਪੰਜਾਬ ਨਿਊਜ਼

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਸ਼ਡਿਊਲ ਜ਼ਾਰੀ

Published

on

Election Commission of India releases schedule for Rajya Sabha elections from Punjab

ਚੰਡੀਗੜ੍ਹ : ਪੰਜਾਬ ਸੂਬੇ ਤੋਂ ਚੁਣੇ ਗਏ ਰਾਜ ਸਭਾ ਦੇ 2 ਮੈਂਬਰਾਂ ਦੀ ਮਿਆਦ ਜੁਲਾਈ 2022 ਵਿੱਚ ਸਮਾਪਤ ਹੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਦੇ ਸ਼ਡਿਊਲ ਦਾ ਐਲਾਨ ਕੀਤਾ ਹੈ। ਪੰਜਾਬ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੇ ਬਲਵਿੰਦਰ ਸਿੰਘ ਦੇ ਅਹੁਦੇ ਦੀ ਮਿਆਦ ਉਨ੍ਹਾਂ ਦੀ ਸੇਵਾਮੁਕਤੀ ‘ਤੇ 4 ਜੁਲਾਈ 2022 ਨੂੰ ਖ਼ਤਮ ਹੋਣ ਵਾਲੀ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ 2022 ਨੂੰ ਹੋਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ 2022 ਤੈਅ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦੀ ਮਿਤੀ 10 ਜੂਨ 2022 ਸਵੇਰੇ 9 ਤੋਂ ਸ਼ਾਮ 4 ਵਜੇ ਤੱਕ ਨਿਰਧਾਰਤ ਕੀਤੀ ਗਈ ਹੈ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ 13 ਜੂਨ 2022 ਤੋਂ ਪਹਿਲਾਂ ਮੁਕੰਮਲ ਕਰ ਲਈਆਂ ਜਾਣਗੀਆਂ।

Facebook Comments

Trending