Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ 1 ਜੂਨ ਤੋਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ

Published

on

Punjab government's big decision, now from June 1 will be summer vacation

ਲੁਧਿਆਣਾ  : ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫ਼ੈਸਲੇ ਉੱਤੇ ਪੁਨਰ ਵਿਚਾਰ ਕਰਦਿਆਂ 15 ਮਈ ਤੋਂ 31 ਮਈ 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ’ਚ ਆਫਲਾਈਨ ਮੋਡ ’ਚ ਕਲਾਸਾਂ ਲੱਗਣਗੀਆਂ।

ਜਦਕਿ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ’ਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ।

ਜਾਰੀ ਪ੍ਰੈੱਸ ਬਿਆਨ ’ਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ਼ ਕਰੇ।

Facebook Comments

Trending