ਅਪਰਾਧ
ਰੇਡੀਮੇਡ ਕੱਪੜਿਆਂ ਦਾ ਕਾਰੋਬਾਰੀ ਪਤਨੀ ਸਮੇਤ ਸਵਾ ਤਿੰਨ ਕਰੋੜ ਦੀ ਹੈਰੋਇਨ ਸਮੇਤ ਗਿ੍ਫ਼ਤਾਰ
Published
3 years agoon
ਲੁਧਿਆਣਾ : ਐਸ. ਟੀ. ਐਫ. ਦੀ ਪੁਲਿਸ ਨੇ ਰੈਡੀਮੇਡ ਕੱਪੜਿਆਂ ਦੇ ਕਾਰੋਬਾਰੀ ਨੂੰ ਉਸ ਦੀ ਪਤਨੀ ਸਮੇਤ ਗਿ੍ਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ ਸਵਾ ਤਿੰਨ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਐੱਸ. ਟੀ. ਐੱਫ. ਦੇ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ‘ਚ ਅਖ਼ਤਰ ਹੁਸੈਨ ਪੁੱਤਰ ਮੁਹੰਮਦ ਯਾਮੀਨ ਤੇ ਉਸ ਦੀ ਪਤਨੀ ਅਨੀਤਾ ਰਾਣੀ ਉਰਫ਼ ਸਾਜ਼ੀਆ ਪ੍ਰਵੀਨ ਵਾਸੀ ਬਸੰਤ ਨਗਰ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਮੁਹੰਮਦ ਯਾਮੀਨ ਰੈਡੀਮੇਡ ਕੱਪੜੇ ਦਾ ਕਾਰੋਬਾਰ ਕਰਦਾ ਹੈ ਤੇ ਇਸ ਆੜ ‘ਚ ਇਹ ਦੋਵੇਂ ਪਤੀ ਪਤਨੀ ਪਿਛਲੇ ਕਾਫੀ ਸਮੇਂ ਤੋਂ ਇਹ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀਆਂ ਨੂੰ ਬੋਨਾ ਨਾਮੀਂ ਵਿਅਕਤੀ ਹੈਰੋਇਨ ਦੀ ਸਪਲਾਈ ਦੇਣ ਲਈ ਉਨ੍ਹਾਂ ਦੇ ਘਰ ਆ ਰਿਹਾ ਹੈ ਜਿਸ ‘ਚ ਪੁਲਿਸ ਵਲੋਂ ਇਨ੍ਹਾਂ ਦੇ ਘਰ ਬਸੰਤ ਨਗਰ ਡਾਬਾ ਰੋਡ ਨੇੜੇ ਨਾਕਾਬੰਦੀ ਕੀਤੀ ਹੋਈ ਸੀ, ਜਦੋਂ ਉਕਤ ਵਿਅਕਤੀ ਇਨ੍ਹਾਂ ਪਤੀ ਪਤਨੀ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਆਇਆ ਤਾਂ ਪੁਲਿਸ ਨੇ ਉਤੇ ਛਾਪਾਮਾਰੀ ਕਰ ਦਿੱਤੀ।
ਛਾਪਾਮਾਰੀ ਦੌਰਾਨ ਕਥਿਤ ਦੋਸ਼ੀ ਬੌਨਾ ਮੌਕੇ ਤੋਂ ਭੱਜਣ ‘ਚ ਕਾਮਯਾਬ ਹੋ ਗਿਆ, ਜਦ ਕਿ ਪੁਲਿਸ ਨੇ ਇਨ੍ਹਾਂ ਦੋਵਾਂ ਪਤੀ ਪਤਨੀ ਨੂੰ 650 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਸਵਾ ਤਿੰਨ ਕਰੋੜ ਰੁਪਏ ਦੱਸੀ ਜਾਂਦੀ ਹੈ। ਇਸ ਤੋਂ ਇਲਾਵਾ ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ‘ਚੋਂ 48 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਅਖਤਰ ਹੁਸੈਨ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਇਕ ਮਾਮਲਾ ਦਰਜ ਹੈ ਤੇ ਇਹ ਕੁਝ ਸਮਾਂ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ।
You may like
-
ਨਸ਼ਿਆਂ ਦੀ ਸਮੱਸਿਆ ‘ਤੇ ਚਰਚਾ ਕਰਨ ਲਈ ਬੁਲਾਇਆ ਜਾਵੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ – ਡਾ. ਇੰਦਰਜੀਤ ਸਿੰਘ
-
ਨਸੀਬ ਕੈਂਸਰ ਕੇਅਰ ਸੁਸਾਇਟੀ ਵਲੋਂ ਨਸ਼ਿਆਂ ਅਤੇ ਕੈਂਸਰ ਵਿਰੁੱਧ ਲਗਾਇਆ ਜਾਗਰੂਕਤਾ ਕੈਂਪ
-
ਲੁਧਿਆਣਾ ‘ਚ ਤਲਾਸ਼ੀ ਮੁਹਿੰਮ, ਡੀਜੀਪੀ ਨੇ ਬੱਸ ਸਟੈਂਡ ਤੋਂ ਕੀਤੀ ਚੈਕਿੰਗ ਦੀ ਸ਼ੁਰੂਆਤ
-
DRI ਦੀ ਵੱਡੀ ਕਾਰਵਾਈ : ਪੰਜਾਬ ‘ਚ ਹੁਣ ਤੱਕ ਦੀ ਸਭ ਤੋਂ ਵੱਡੀ ਗਾਂਜੇ ਦੀ ਜ਼ਬਤੀ
-
ਲੁਧਿਆਣਾ ਪੁਲਿਸ ਨੇ 3 ਮਾਮਲਿਆਂ ‘ਚ 5 ਨਸ਼ਾ ਤਸਕਰ ਕੀਤੇ ਕਾਬੂ: 55 ਹਜ਼ਾਰ ਦੇ ਨਸ਼ੀਲੇ ਪਦਾਰਥ ਬਰਾਮਦ
-
ਵਿਦਿਆਰਥੀਆਂ ਨੇ ਪੇਂਡੂ ਭਾਈਚਾਰੇ ਨੂੰ ਸਮਾਜਿਕ ਬੁਰਾਈਆਂ ਬਾਰੇ ਕੀਤਾ ਜਾਗਰੂਕ