Connect with us

ਅਪਰਾਧ

ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ, ਇਕ ਖਿਲਾਫ਼ ਮੁਕੱਦਮਾ ਦਰਜ

Published

on

Fraud in the name of sending abroad, a lawsuit filed against

ਲੁਧਿਆਣਾ : ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਿਸ ਨੇ ਪਿੰਡ ਓਪੋਕੇ ਮਲੇਰਕੋਟਲਾ ਦੇ ਵਾਸੀ ਮੱਘਰ ਸਿੰਘ ਖ਼ਿਲਾਫ਼ ਇਮੀਗਰੇਸ਼ਨ ਐਕਟ ਤੇ ਧੋਖਾਧੜੀ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਨੇ ਐੱਫਆਈਆਰ ਪਿੰਡ ਖੰਡੂਰ ਲੁਧਿਆਣਾ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਦੇ ਬਿਆਨ ਉਪਰ ਦਰਜ ਕੀਤੀ।

ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਸ ਦੇ ਪੋਤੇ ਹਰਪ੍ਰੀਤ ਸਿੰਘ ਨੇ ਵਿਦੇਸ਼ ਜਾਣਾ ਸੀ। ਪੋਤੇ ਨੂੰ ਵਿਦੇਸ਼ ਭੇਜਣ ਸਬੰਧੀ ਉਹਨਾਂ ਨੇ ਮੱਘਰ ਸਿੰਘ ਨਾਲ ਸੰਪਰਕ ਕੀਤਾ। ਸਾਲ 2021 ਦੀ ਸ਼ੁਰੂਆਤ ਵਿੱਚ ਮੱਘਰ ਸਿੰਘ ਨੇ ਹਰਪ੍ਰੀਤ ਸਿੰਘ ਨੂੰ ਵਿਦੇਸ਼ ਭੇਜਣ ਦੀ ਗੱਲ ਆਖ ਕੇ ਉਨ੍ਹਾਂ ਕੋਲੋਂ ਇਕ ਲੱਖ ਰੁਪਏ ਹਾਸਲ ਕਰ ਲਏ। ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਨਾ ਤਾ ਹਰਪ੍ਰੀਤ ਸਿੰਘ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ।

17 ਜੂਨ ਨੂੰ ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ । ਕਈ ਮਹੀਨਿਆਂ ਤਕ ਚੱਲੀ ਪਡ਼ਤਾਲ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਿਸ ਨੇ ਮੱਘਰ ਸਿੰਘ ਦੇ ਖਿਲਾਫ਼ ਐੱਫ ਆਈ ਆਰ ਦਰਜ ਕਰ ਲਈ ਹੈ।ਜਾਂਚ ਅਧਿਕਾਰੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Facebook Comments

Trending